ਭਾਜਪਾ ਨੇ ਲਗਾਈ ਪੂਰੀ ਤਾਕਤ, ਕਾਂਗਰਸ ਵੀ ਪਿੱਛੇ ਨਹੀਂ
ਅਹਿਮਦਾਬਾਦ/ਬਿਊਰੋ ਨਿਊਜ਼
ਗੁਜਰਾਤ ਵਿਧਾਨ ਸਭਾ ਚੋਣਾਂ ਲਈ ਜਿਉਂ-ਜਿਉਂ ਤਰੀਕ ਨੇੜੇ ਆ ਰਹੀ ਹੈ, ਤਿਉਂ ਤਿਉਂ ਭਾਰਤੀ ਜਨਤਾ ਪਰਟੀ ਅਤੇ ਕਾਂਗਰਸ ਪਾਰਟੀ ਦੀਆਂ ਧੜਕਣਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਇਸਦੇ ਚੱਲਦਿਆਂ ਸਿਆਸੀ ਜੋੜ ਤੋੜ ਦਾ ਦੌਰ ਵੀ ਸਿਖਰਾਂ ‘ਤੇ ਹੈ। ਭਾਰਤੀ ਜਨਤਾ ਪਾਰਟੀ ਵਲੋਂ ਪੂਰੀ ਤਾਕਤ ਗੁਜਰਾਤ ਵਿਚ ਲਗਾ ਦਿੱਤੀ ਗਈ ਹੈ। ਗੁਜਰਾਤ ਚੋਣਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਕਾਰ ਦਾ ਸਵਾਲ ਬਣ ਗਈਆਂ ਹਨ। ਇਸੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੱਖਣੀ ਗੁਜਰਾਤ ਵਿਚ 27 ਤੋਂ 29 ਨਵੰਬਰ ਤੱਕ 8 ਰੈਲੀਆਂ ਨੂੰ ਸੰਬੋਧਨ ਕਰਨ ਜਾ ਰਹੇ ਹਨ। ਚੇਤੇ ਰਹੇ ਕਿ ਗੁਜਰਾਤ ਵਿਚ ਪਹਿਲੇ ਪੜ੍ਹਾਅ ਦੌਰਾਨ 9 ਦਸੰਬਰ ਨੂੰ ਵੋਟਾਂ ਪੈਣੀਆਂ ਹਨ। ਦੂਜੇ ਪਾਸੇ ਕਾਂਗਰਸ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਲਗਾਤਾਰ ਚੋਣ ਮੁਹਿੰਮ ਭਖਾਈ ਹੋਈ ਹੈ। ਉਨ੍ਹਾਂ ਚੋਣਾਂ ਵਿਚ ਮੁੱਖ ਮੁੱਦਾ ਨੋਟਬੰਦੀ ਅਤੇ ਜੀਐਸਟੀ ਨੂੰ ਬਣਾਇਆ ਹੈ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …