17.8 C
Toronto
Monday, September 14, 2026
spot_img
Homeਪੰਜਾਬਅਕਾਲੀ ਦਲ ਨੇ ਵਿਧਾਨ ਸਭਾ ਦੇ ਸੈਸ਼ਨ ਦਾ ਸਮਾਂ ਵਧਾਉਣ ਲਈ ਸਪੀਕਰ...

ਅਕਾਲੀ ਦਲ ਨੇ ਵਿਧਾਨ ਸਭਾ ਦੇ ਸੈਸ਼ਨ ਦਾ ਸਮਾਂ ਵਧਾਉਣ ਲਈ ਸਪੀਕਰ ਨੂੰ ਸੌਂਪਿਆ ਮੰਗ ਪੱਤਰ

ਅਕਾਲੀ ਦਲ ਨੇ ਵਿਧਾਨ ਸਭਾ ਦੇ ਸੈਸ਼ਨ ਦਾ ਸਮਾਂ ਵਧਾਉਣ ਲਈ ਸਪੀਕਰ ਨੂੰ ਸੌਂਪਿਆ ਮੰਗ ਪੱਤਰਕਿਹਾ,  ਕਰਜ਼ਾ ਮੁਆਫੀ ਬਾਰੇ ਸਰਕਾਰ ਸਥਿਤੀ ਸਪੱਸ਼ਟ ਕਰੇ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਵਿਧਾਨ ਸਭਾ ਦਾ ਸੈਸ਼ਨ 27 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਵਿਰੋਧੀ ਧਿਰ ਇਸ ਸੈਸ਼ਨ ਦਾ ਸਮਾਂ ਵਧਾਉਣ ਦੀ ਲਗਾਤਾਰ ਮੰਗ ਕਰ ਰਹੀ ਹੈ। ਇਸੇ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਮੰਗ ਪੱਤਰ ਸੌਂਪਿਆ, ਜਿਸ ਵਿਚ ਇਸ ਵਿਧਾਨ ਸਭਾ ਸੈਸ਼ਨ ਦੌਰਾਨ ਉਠਾਏ ਜਾਣ ਵਾਲੇ ਮਸਲਿਆਂ ਦੀ ਸੂਚੀ ਬਾਰੇ ਜਾਣਕਾਰੀ ਦਿੱਤੀ ਗਈ। ਸਪੀਕਰ ਨੂੰ ਮੈਮੋਰੰਡਮ ਸੌਂਪਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫੀ ਦੇ ਮੁੱਦੇ ‘ਤੇ ਸਰਕਾਰ ਆਪਣੀ ਸਥਿਤੀ ਸਪੱਸ਼ਟ ਕਰੇ ਕਿ ਕਦੋਂ ਸਰਕਾਰ ਕਿਸਾਨਾਂ ਦਾ ਕਰਜ਼ਾ ਮੁਆਫ ਕਰੇਗੀ। ਇਸ ਤੋਂ ਇਲਾਵਾ ਮਜੀਠੀਆ ਨੇ ਸੁਖਪਾਲ ਖਹਿਰਾ ਦੇ ਮਾਮਲੇ ‘ਤੇ ਵੀ ਭੜਾਸ ਕੱਢੀ ਅਤੇ ਕਿਹਾ ਕਿ ਖਹਿਰਾ ਦਾ ਵਿਧਾਨ ਸਭਾ ਵਿਚ ਬੈਠਣਾ ਉਚਿਤ ਨਹੀਂ।

RELATED ARTICLES
POPULAR POSTS