ਨੈਨੀਤਾਲ/ਬਿਊਰੋ ਨਿਊਜ਼
ਉੱਤਰਾਖੰਡ ਵਿਚ ਚੱਲ ਰਹੇ ਸਿਆਸੀ ਡਰਾਮੇ ਵਿਚ ਅੱਜ ਨਵਾਂ ਮੋੜ ਆ ਗਿਆ ਹੈ। ਨੈਨੀਤਾਲ ਹਾਈਕੋਰਟ ਨੇ ਭਲਕੇ ਬਹੁਮਤ ਸਿੱਧ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਦੇ ਡਬਲ ਬੈਂਚ ਨੇ ਕੇਂਦਰ ਸਰਕਾਰ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਇਹ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕੇਂਦਰ ਨੂੰ ਹਲਫਨਾਮਾ ਦਾਇਰ ਕਰਨ ਲਈ ਕਿਹਾ ਹੈ। ਮਾਮਲੇ ਦੀ ਅਗਲੀ ਸੁਣਵਾਈ 6 ਅਪ੍ਰੈਲ ਨੂੰ ਹੋਵੇਗੀ। ਉੱਤਰਾਖੰਡ ਵਿੱਚ ਫਿਲਹਾਲ ਰਾਸ਼ਟਰਪਤੀ ਸ਼ਾਸਨ ਲੱਗਾ ਹੋਇਆ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਿੱਧ ਕਰਨ ਦਾ ਮੌਕਾ ਦਿੱਤਾ ਸੀ। ਜ਼ਿਕਰਯੋਗ ਹੈ ਕਿ ਉੱਤਰਾਖੰਡ ਹਾਈਕੋਰਟ ਨੇ 31 ਮਾਰਚ ਨੂੰ ਸੂਬੇ ਦੀ ਕਾਂਗਰਸ ਸਰਕਾਰ ਨੂੰ ਵਿਧਾਨ ਸਭਾ ਵਿੱਚ ਆਪਣਾ ਬਹੁਮਤ ਸਾਬਤ ਕਰਨ ਲਈ ਕਿਹਾ ਸੀ। ਅਦਾਲਤ ਨੇ ਕਾਂਗਰਸ ਦੇ ਬਾਗ਼ੀ ਅਤੇ ਮੁਅੱਤਲ 9 ਵਿਧਾਇਕਾਂ ਨੂੰ ਵੀ ਵੋਟਿੰਗ ਦੀ ਮਨਜ਼ੂਰੀ ਦਿੱਤੀ ਹੈ। ਪਰ ਉਨ੍ਹਾਂ ਦੀਆਂ ਵੋਟਾਂ ਵੱਖਰੀਆਂ ਰੱਖੀਆਂ ਜਾਣਗੀਆਂ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …