ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਤੋਂ ਸ਼ਰਾਬ ਤੇ ਤੰਬਾਕੂ ਦੀਆਂ ਦੁਕਾਨਾਂ ਹਟਾਉਣ ਦੀ ਕੀਤੀ ਮੰਗ
ਅੰਮ੍ਰਿਤਸਰ/ਬਿਊਰੋ ਨਿਊਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤਿਆਂ ਤੋਂ ਸ਼ਰਾਬ ਤੇ ਤੰਬਾਕੂ ਦੀਆਂ ਦੁਕਾਨਾਂ ਨੂੰ ਹਟਾਉਣ ਲਈ ਸਿੱਖ ਜਥੇਬੰਦੀਆਂ ਵੱਲੋਂ ਸ਼ਾਂਤੀ ਮਾਰਚ ਕੀਤਾ ਗਿਆ। ਮਾਰਚ ਦੀ ਸ਼ੁਰੂਆਤ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ। ਮਾਰਚ ਵਿੱਚ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਦੇਸ਼-ਵਿਦੇਸ਼ ਤੋਂ ਹਰ ਧਰਮ ਦੇ ਲੋਕ ਆਉਂਦੇ ਹਨ ਪਰ ਜਦੋਂ ਉਹ ਕਿਸੇ ਵੀ ਰਸਤੇ ਰਾਹੀਂ ਹਰਿਮੰਦਰ ਸਾਹਿਬ ਨੂੰ ਜਾਣ ਲੱਗਦੇ ਹਨ ਤਾਂ ਸ਼ਰਾਬ ਦੀਆਂ ਦੁਕਾਨਾਂ ਦੇਖ ਕੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਦੁਕਾਨਾਂ ਨੂੰ ਜਲਦ ਤੋਂ ਜਲਦ ਇੱਥੋਂ ਹਟਾਇਆ ਜਾਵੇ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਨਾ ਕਰਵਾਉਣ ’ਤੇ ਵਿਰੋਧੀ ਧਿਰਾਂ ਇਕਜੁੱਟ
ਕੇਂਦਰ ਸਰਕਾਰ ਖਿਲਾਫ ਕੱਢੀ ਭੜਾਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਚ ਸੈਨੇਟ ਚੋਣਾਂ ਨਾ ਕਰਵਾਉਣ …