Breaking News
Home / ਪੰਜਾਬ / ਵਿਧਾਨ ਸਭਾ ਦਾ ਸ਼ੈਸ਼ਨ ਹੋਰ ਛੋਟਾ ਕਰਨ ‘ਤੇ ਸੁਖਬੀਰ ਬਾਦਲ ਨੇ ਕੀਤੀ ਟਿੱਪਣੀ

ਵਿਧਾਨ ਸਭਾ ਦਾ ਸ਼ੈਸ਼ਨ ਹੋਰ ਛੋਟਾ ਕਰਨ ‘ਤੇ ਸੁਖਬੀਰ ਬਾਦਲ ਨੇ ਕੀਤੀ ਟਿੱਪਣੀ

ਕਿਹਾ, ਕਾਂਗਰਸ ਸਰਕਾਰ ਨਕਾਮੀਆਂ ਬਾਰੇ ਜਵਾਬ ਦੇਣ ਤੋਂ ਭੱਜੀ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਸੈਸ਼ਨ ਨੂੰ ਕਾਂਗਰਸ ਸਰਕਾਰ ਵਲੋਂ ਹੋਰ ਛੋਟਾ ਕਰਨ ਦੇ ਫੈਸਲੇ ‘ਤੇ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਾਂਗਰਸ ਸਰਕਾਰ ਆਪਣੀਆਂ ਨਾਕਾਮੀਆਂ ਬਾਰੇ ਜੁਆਬ ਦੇਣ ਦੀ ਥਾਂ ਬਹਿਸ ਤੋਂ ਭੱਜ ਰਹੀ ਹੈ। ਸੁਖਬੀਰ ਬਾਦਲ ਕਿਹਾ ਕਿ ਅਕਾਲੀ ਦਲ ਨੇ ਸਪੀਕਰ ਨੂੰ ਇੱਕ ਮੈਮਰੰਡਮ ਦੇ ਕੇ ਹੰਗਾਮੀ ਮੁੱਦਿਆਂ ਉੱਤੇ ਚਰਚਾ ਕਰਨ ਲਈ ਸਰਦ ਰੁੱਤ ਸਮਾਗਮ ਨੂੰ ਵੱਡਾ ਕਰਨ ਦੀ ਮੰਗ ਕੀਤੀ ਸੀ। ਸਪੀਕਰ ਹੋਰਾਂ ਨੇ ਇਸ ਬਾਰੇ ਵਿਚਾਰ ਕਰਨ ਦਾ ਵੀ ਭਰੋਸਾ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਸਮਾਗਮ ਨੂੰ ਛੋਟਾ ਕਰਨ ਦੇ ਮੁੱਦੇ ਉੱਤੇ ਅਕਾਲੀ-ਭਾਜਪਾ ਗਠਜੋੜ ਨਾਲ ਵਿਚਾਰ ਚਰਚਾ ਤਕ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਨਹੀਂ ਦਿਆਂਗੇ।

 

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …