Breaking News
Home / ਪੰਜਾਬ / ਸਿਮਰਜੀਤ ਬੈਂਸ ਨੇ ਸੁਖਪਾਲ ਖਹਿਰਾ ਦਾ ਕੀਤਾ ਬਚਾਅ

ਸਿਮਰਜੀਤ ਬੈਂਸ ਨੇ ਸੁਖਪਾਲ ਖਹਿਰਾ ਦਾ ਕੀਤਾ ਬਚਾਅ

ਕਿਹਾ, ਖਹਿਰਾ ਦੀ ਰਿਵੀਜ਼ਨ ਪਟੀਸ਼ਨ ਨੂੰ ਰੱਦ ਕਰਨ ਲਈ 35 ਲੱਖ ਰੁਪਏ ‘ਚ ਹੋਇਆ ਸੌਦਾ
ਚੰਡੀਗੜ੍ਹ/ਬਿਊਰੋ ਨਿਊਜ਼
ਲੰਘੇ ਦਿਨੀਂ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਖਿਲਾਫ਼ ‘ਚਿੱਟਾ’ ਵੇਚਣ ਵਾਲੇ ਨਸ਼ਾ ਤਸਕਰਾਂ ਨਾਲ ਸਬੰਧ ਹੋਣ ਦੇ ਇਲਜ਼ਾਮ ਲੱਗੇ ਸਨ। ਇਸ ਨੂੰ ਲੈ ਕੇ ਫਾਜ਼ਿਲਕਾ ਦੀ ਅਦਾਲਤ ਨੇ ਸੰਮਨ ਵੀ ਜਾਰੀ ਕੀਤੇ । ਇਸ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਇਸ ਕੇਸ ਦੀ ਰਿਵੀਜ਼ਨ ਪਟੀਸ਼ਨ ਪਾਈ ਸੀ। ਇਸਦੇ ਚੱਲਦਿਆਂ ਅੱਜ ਚੰਡੀਗੜ੍ਹ ਵਿੱਚ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਖ਼ੁਲਾਸਾ ਕੀਤਾ ਹੈ ਕਿ ਖਹਿਰਾ ਦੀ ਰਿਵੀਜ਼ਨ ਪਟੀਸ਼ਨ ਨੂੰ ਰੱਦ ਕਰਨ ਲਈ 35 ਲੱਖ ਰੁਪਏ ਵਿੱਚ ਸੌਦਾ ਤੈਅ ਹੋਇਆ ਹੈ। ਇਸ ਨੂੰ ਲੈ ਕੇ ਉਨ੍ਹਾਂ ਇੱਕ ਆਡੀਓ ਕਲਿੱਪ ਹੋਣ ਦਾ ਵੀ ਦਾਅਵਾ ਕੀਤਾ ਹੈ। ਬੈਂਸ ਨੇ ਇੱਥੋਂ ਤੱਕ ਕਿਹਾ ਕਿ ਇਸ ਆਡੀਓ ਵਿੱਚ ਮੁੱਖ ਮੰਤਰੀ ਦਾ ਨਾਮ ਵੀ ਆਇਆ ਹੈ ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਕੇਸ ਦੀ ਸੀਬੀਆਈ ਜਾਂਚ ਕਰਵਾਉਣੀ ਚਾਹੀਦੀ ਹੈ। ਬੈਂਸ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਆਡੀਓ ਤੋਂ ਇਲਾਵਾ ਵੀ ਕਈ ਸਬੂਤ ਹਨ ਜੋ ਉਹ ਸੀਬੀਆਈ ਨੂੰ ਮੁਹੱਈਆ ਕਰਵਾਉਣਗੇ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਪਾਲ ਖਹਿਰਾ ਮਾਮਲੇ ‘ਤੇ ਕਿਹਾ ਕਿ ਇਹ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ। ਮੈਂ ਇਸ ‘ਤੇ ਕੁਝ ਨਹੀਂ ਕਹਿਣਾ ਚਾਹੁੰਦਾ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …