22.2 C
Toronto
Tuesday, July 21, 2026
spot_img
Homeਪੰਜਾਬਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

5 ਬਿੱਲਾਂ ਨੂੰ ਵੀ ਦਿੱਤੀ ਗਈ ਮਨਜੂਰੀ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਪੰਜਾਬ ਕੈਬਨਿਟ ਨੇ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਹੁਣ ਪੰਜਾਬ ਵਿਚ ਗੰਨੇ ਦਾ ਭਾਅ 310 ਰੁਪਏ ਪ੍ਰਤੀ ਕੁਇੰਟਲ ਹੋਵੇਗਾ। ਚੇਤੇ ਰਹੇ ਕਿ ਕਿਸਾਨਾਂ ਨੇ ਵਿਧਾਨ ਸਭਾ ਦੇ ਸੈਸ਼ਨ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਸੀ ਜਿਸ ਦੇ ਚੱਲਦੇ ਕੈਪਟਨ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਕੈਬਨਿਟ ਵਲੋਂ ਵਿਧਾਨ ਸਭਾ ਵਿਚ ਪੇਸ਼ ਕੀਤੇ ਜਾਣ ਵਾਲੇ 5 ਬਿੱਲਾਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

 

RELATED ARTICLES
POPULAR POSTS