ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ, ਜੋ ਕਿ 29 ਨਵੰਬਰ ਤੱਕ ਚੱਲੇਗਾ। ਸੈਸ਼ਨ ਦੇ ਪਹਿਲੇ ਦਿਨ 21 ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼ਰਧਾਂਜਲੀ ਦੇਣ ਤੋਂ ਬਾਅਦ ਸੈਸ਼ਨ ਨੂੰ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ। ਸਭ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਾਜ ਮਾਤਾ ਮਹਿੰਦਰ ਕੌਰ, ਸਾਬਕਾ ਸੰਸਦ ਮੈਂਬਰ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਇਸ ਤੋਂ ਬਾਅਦ ਖ਼ੁਦਕੁਸ਼ੀਆਂ ਕਰ ਗਏ 279 ਕਿਸਾਨ ਤੇ ਖੇਤ ਮਜ਼ਦੂਰ, 8 ਸਕੂਲੀ ਬੱਚੇ ਜੋ ਬਠਿੰਡਾ ਵਿਖੇ ਇੱਕ ਟਿੱਪਰ ਹੇਠ ਦਬ ਜਾਣ ਕਾਰਨ ਮੌਤ ਦੇ ਮੂੰਹ ਵਿਚ ਚਲੇ ਗਏ ਸਨ, ਨੂੰ ਸ਼ਰਧਾਂਜਲੀ ਦਿੱਤੀ ਗਈ। 7 ਅਧਿਆਪਕ ਜਿਨ੍ਹਾਂ ਦੀ ਫਿਰੋਜ਼ਪੁਰ ਫਾਜ਼ਿਲਕਾ ਰੋਡ ‘ਤੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ, ਨੂੰ ਵੀ ਸਰਧਾਂਜ਼ਲੀ ਭੇਟ ਕੀਤੀ। ਸੈਸ਼ਨ ਖਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਸੈਸ਼ਨ ਵਿਚ ਸਰਕਾਰੀ ਕੰਮਕਾਜ ਲਈ 2 ਦਿਨਾਂ ਦਾ ਸਮਾਂ ਕਾਫੀ ਹੈ, ਇਸ ਲਈ ਜ਼ਿਆਦਾ ਸਮਾਂ ਵਧਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰੇ ਜ਼ਰੂਰੀ ਕੰਮ 2 ਦਿਨਾਂ ਵਿਚ ਆਰਾਮ ਨਾਲ ਪੂਰੇ ਹੋ ਜਾਣਗੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …