ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਬੇਟੀ ਇਵਾਂਕਾ ਟਰੰਪ ਅੱਜ ਅੰਤਰਰਾਸ਼ਟਰੀ ਬਿਜਨਸ ਸੰਮੇਲਨ ਵਿਚ ਹਿੱਸਾ ਲੈਣ ਲਈ ਹੈਦਰਾਬਾਦ ਪਹੁੰਚੀ। ਇਹ ਸਮਾਗਮ ਤਿੰਨ ਦਿਨ ਤੱਕ ਚੱਲੇਗਾ। ਇਵਾਂਕਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਵੀ ਮੁਲਾਕਾਤ ਕੀਤੀ ਹੈ।
ਸਮਾਰੋਹ ਦੇ ਉਦਘਾਟਨ ਤੋਂ ਬਾਅਦ ਇਵਾਂਕਾ ਨੇ ਭਾਰਤ ਵਾਸੀਆਂ ਨੂੰ 70 ਵੇਂ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ। ਇਵਾਂਕਾ ਨੇ ਪ੍ਰਧਾਨ ਮੰਤਰੀ ਮੋਦੀ ਦੀ ਭਰਵੀਂ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬਚਪਨ ਵਿਚ ਚਾਹ ਵੇਚਣ ਵਾਲਾ ਅੱਜ ਦੇਸ਼ ਦਾ ਪ੍ਰਧਾਨ ਮੰਤਰੀ ਹੈ ਜੋ ਇਹ ਸਾਬਿਤ ਕਰਦਾ ਹੈ ਕਿ ਤੁਸੀਂ ਜੋ ਚਾਹੁੰਦੇ ਹੋ ਉਹ ਆਪ ਆਪਣੀ ਮਿਹਨਤ ਅਤੇ ਲਗਨ ਨਾਲ ਹਾਸਲ ਕਰ ਸਕਦੇ ਹੋ। ਇਸ ਸੰਮੇਲਨ ਵਿਚ 150 ਦੇਸ਼ਾਂ ਦੇ ਬਿਜਨਸ ਪ੍ਰਤੀਨਿਧੀ ਹਿੱਸਾ ਲੈ ਰਹੇ ਹਨ। ਇਸ ਦੌਰਾਨ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕਾਰੋਬਾਰੀ ਮਾਹੌਲ ਨੂੰ ਬਿਹਤਰ ਬਣਾਉਣ ਲਈ ਉਪਾਅ ਕੀਤੇ ਹਨ। ਉਨ੍ਹਾਂ ਦੁਨੀਆ ਭਰ ਦੇ ਕਾਰੋਬਾਰੀਆਂ ਨੂੰ ਭਾਰਤ ਆ ਕੇ ਨਿਵੇਸ਼ ਕਰਨ ਦਾ ਸੱਦਾ ਦਿੱਤਾ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …