Breaking News
Home / ਭਾਰਤ / ਹਨੀਪ੍ਰੀਤ ਤੇ ਹੋਰਨਾਂ ਖ਼ਿਲਾਫ਼ ਪੰਚਕੂਲਾ ਦੀ ਅਦਾਲਤ ‘ਚ ਚਾਰਜਸ਼ੀਟ ਦਾਇਰ

ਹਨੀਪ੍ਰੀਤ ਤੇ ਹੋਰਨਾਂ ਖ਼ਿਲਾਫ਼ ਪੰਚਕੂਲਾ ਦੀ ਅਦਾਲਤ ‘ਚ ਚਾਰਜਸ਼ੀਟ ਦਾਇਰ

ਹਨੀਪ੍ਰੀਤ ਨੇ ਦੰਗਿਆਂ ‘ਚ ਹੱਥ ਹੋਣ ਦੀ ਗੱਲ ਕਬੂਲੀ ਸੀ
ਪੰਚਕੂਲਾ/ਬਿਊਰੋ ਨਿਊਜ਼
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਮਾਮਲੇ ਵਿਚ ਹੋਈ ਸਜ਼ਾ ਤੋਂ ਬਾਅਦ ਫੈਲੀ ਹਿੰਸਾ ਲੈ ਕੇ ਡੇਰਾ ਮੁਖੀ ਦੀ ਮੂੰਹ ਬੋਲੀ ਬੇਟੀ ਹਨੀਪ੍ਰੀਤ ਤੇ ਹੋਰਨਾਂ ਖ਼ਿਲਾਫ਼ ਐੱਸ.ਆਈ.ਟੀ ਨੇ ਪੰਚਕੂਲਾ ਦੀ ਅਦਾਲਤ ਵਿਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪੁਲਿਸ ਰਿਮਾਂਡ ਵਿਚ ਹਨੀਪ੍ਰੀਤ ਨੇ ਦੰਗਿਆਂ ਵਿਚ ਹੱਥ ਹੋਣ ਦੀ ਗੱਲ ਕਬੂਲੀ ਸੀ। ਅੰਬਾਲਾ ਜੇਲ੍ਹ ਤੋਂ ਹਨੀਪ੍ਰੀਤ ਦੀ ਅਦਾਲਤ ਵਿਚ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀ ਹੋਈ। ਚੇਤੇ ਰਹੇ ਕਿ ਲੰਘੀ 25 ਅਗਸਤ ਨੂੰ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਚਕੂਲਾ ਵਿਚ ਡੇਰਾ ਪ੍ਰੇਮੀਆਂ ਨੇ ਹਿੰਸਾ ਨੂੰ ਅੰਜਾਮ ਦਿੱਤਾ ਸੀ। ਇਸ ਹਿੰਸਾ ਦੌਰਾਨ ਕਈ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਵੀ ਹੋਏ ਸਨ।

 

Check Also

ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ

ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …