15.2 C
Toronto
Friday, August 28, 2026
spot_img
Homeਪੰਜਾਬਆਮ ਆਦਮੀ ਪਾਰਟੀ ਦੇ ਦੋ ਐਸਜੀਪੀਸੀ ਮੈਂਬਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ

ਆਮ ਆਦਮੀ ਪਾਰਟੀ ਦੇ ਦੋ ਐਸਜੀਪੀਸੀ ਮੈਂਬਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਆਮ ਆਦਮੀ ਪਾਰਟੀ ਦੇ ਦੋ ਐਸਜੀਪੀਸੀ ਮੈਂਬਰ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲਸੁਖਬੀਰ ਬਾਦਲ ਨੇ ਇਨ੍ਹਾਂ ਦਾ ਪਾਰਟੀ ‘ਚ ਕੀਤਾ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੂੰ ਅੱਜ ਵੱਡਾ ਝਟਕਾ ਲੱਗਾ ਹੈ। ‘ਆਪ’ ਦੇ ਦੋ ਐਸ.ਜੀ.ਪੀ.ਸੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਅਤੇ ਨਿਰਮੈਲ ਸਿੰਘ ਜੌਲਾ ਸ਼ੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ । ਦੋਵੇਂ ਮੈਂਬਰਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜਰੀ ਵਿਚ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ ।ઠ
ਇਸ ਤੋਂ ਇਲਾਵਾ ਬਾਬਾ ਗੁਰਮੀਤ ਸਿੰਘ ਤਿਰਲੋਕੇਵਾਲਾ ਹਰਿਆਣਾ ਅਤੇ ਇੰਦਰਮੋਹਨ ਸਿੰਘ ਲਖਵੀਰਵਾਲਾ ਦੋਵੇਂ ਐਸ.ਜੀ.ਪੀ.ਸੀ. ਮੈਂਬਰ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਸੁਖਬੀਰ ਬਾਦਲ ਨੇ ਇਹਨਾਂ ਆਗੂਆਂ ਦਾ ਪਾਰਟੀ ਵਿਚ ਸਵਾਗਤ ਕੀਤਾ ਹੈ। ਚੇਤੇ ਰਹੇ ਕਿ ਭਲਕੇ 29 ਨਵੰਬਰ ਨੂੰ ਹੋ ਰਹੀ ਐਸ.ਜੀ.ਪੀ.ਸੀ ਪ੍ਰਧਾਨ ਦੀ ਚੋਣ ਨੂੰ ਲੈ ਕੇ ਅਕਾਲੀ ਦਲ ਨੇ ਪੂਰੀ ਸਰਗਰਮੀ ਵਿੱਢੀ ਹੋਈ ਹੈ।

RELATED ARTICLES
POPULAR POSTS