ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਨੇ ਪ੍ਰਧਾਨ ਦੀ ਚੋਣ ਲਈ ਅਧਿਕਾਰ ਸੁਖਬੀਰ ਬਾਦਲ ਨੂੰ ਦਿੱਤੇ
ਅੰਮ੍ਰਿਤਸਰ/ਬਿਊਰੋ ਨਿਊਜ਼
ਅੱਜ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਐਸਜੀਪੀਸੀ ਮੈਂਬਰਾਂ ਦੀ ਮੀਟਿੰਗ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਅੰਮ੍ਰਿਤਸਰ ਵਿਖੇ ਹੋਈ ਹੈ। ਇਸ ਮੀਟਿੰਗ ਵਿਚ ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਸਬੰਧੀ ਮੈਂਬਰਾਂ ਨੇ ਸਾਰੇ ਅਧਿਕਾਰ ਸੁਖਬੀਰ ਸਿੰਘ ਬਾਦਲ ਨੂੰ ਦੇ ਦਿੱਤੇ ਹਨ। ਚੇਤੇ ਰਹੇ ਕਿ ਭਲਕੇ ਬੁੱਧਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਹੋਣੀ ਹੈ। ਚੇਤੇ ਰਹੇ ਕਿ ਮੌਜੂਦਾ ਹਾਊਸ ਵਿੱਚ ਚੁਣੇ ਹੋਏ 170 ਸ਼੍ਰੋਮਣੀ ਕਮੇਟੀ ਮੈਂਬਰਾਂ ਵਿੱਚੋਂ 157 ਹਾਕਮ ਧੜੇ ਨਾਲ ਸਬੰਧਤ ਹਨ।
ਇਸ ਦੌਰਾਨ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਵੱਲੋਂ ਬਣਾਇਆ ਪੰਥਕ ਫਰੰਟ ਹਾਕਮ ਧਿਰ ਨੂੰ ਜਨਰਲ ਇਜਲਾਸ ਵਿੱਚ ਚੁਣੌਤੀ ਦੇ ਸਕਦਾ ਹੈ। ਉਨ੍ਹਾਂ ਵੱਲੋਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਨਾਂ ‘ਤੇ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਮੈਂਬਰਾਂ ਨੂੰ ਆਪਣੀ ਜ਼ਮੀਰ ਦੀ ਆਵਾਜ਼ ‘ਤੇ ਅਹੁਦੇਦਾਰ ਚੁਣਨ ਦੀ ਅਪੀਲ ਕੀਤੀ ਗਈ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …