ਮਾਨਯੋਗ ਮੁੱਖ ਜੱਜ ਨੇ ਦਿੱਤਾ ਇਨਸਾਫ ਦਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਆਡੀਓ ਮਾਮਲੇ ‘ਤੇ ਹਾਈਕੋਰਟ ਦੇ ਮੁੱਖ ਜੱਜ ਨਾਲ ਮੁਲਾਕਾਤ ਕੀਤੀ ਹੈ। ਜਾਣਕਾਰੀ ਮਿਲੀ ਹੈ ਕਿ ਮਾਨਯੋਗ ਮੁੱਖ ਜੱਜ ਨੇ ਅੱਧਾ ਘੰਟਾ ਉਨ੍ਹਾਂ ਦੀ ਗੱਲਬਾਤ ਸੁਣੀ ਤੇ ਇਨਸਾਫ ਦਾ ਭਰੋਸਾ ਦਿੱਤਾ ਹੈ। ਚੇਤੇ ਰਹੇ ਕਿ ਲੰਘੇ ਕੱਲ੍ਹ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪ੍ਰੈੱਸ ਕਾਨਫਰੰਸ ਕਰਕੇ ਇੱਕ ਆਡੀਓ ਜਾਰੀ ਕੀਤੀ ਸੀ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਇਸ ਆਡੀਓ ਵਿੱਚ ਸਾਬਕਾ ਡਿਪਟੀ ਐਡਵੋਕੇਟ ਜਨਰਲ ਤੇ ਪੰਜਾਬ ਦੇ ਬਰਖ਼ਾਸਤ ਪੀਸੀਐਸ ਅਫਸਰ ਵਿਚਾਲੇ ਗੱਲ਼ਬਾਤ ਹੈ ਜੋ ਖਹਿਰਾ ਕੇਸ ਦੀ ਸਥਿਤੀ ਸਪੱਸ਼ਟ ਕਰਦੀ ਹੈ। ਸਿਮਰਜੀਤ ਬੈਂਸ ਨੇ ਕਿਹਾ ਸੀ ਕਿ ਅਦਾਲਤ ਨੂੰ ਰੱਬ ਕਹਿੰਦੇ ਹਨ ਪਰ ਜੇ ਅਦਾਲਤ ਹੀ ਭੇਦਭਾਵ ਕਰੇ ਤਾਂ ਕੀ ਕਰੀਏ।

