ਖਹਿਰਾ ਨੇ ਸੁਖਬੀਰ ਨੂੰ ਦੱਸਿਆ ਸਿਰੇ ਦਾ ਗੱਪੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਇਜਲਾਸ ਵਿਚ ਆਮ ਆਦਮੀ ਪਾਰਟੀ ਅਤੇ ਅਕਾਲੀ ਭਾਜਪਾ ਗਠਜੋੜ ਆਪਸ ਵਿਚ ਹੀ ਭਿੜਦੇ ਰਹੇ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਕਾਂਗਰਸ ‘ਤੇ ਦੋਸ਼ ਲਗਾਏ ਕਿ ਇਹ ਦੋਵੇਂ ਪਾਰਟੀਆਂ ਆਪਸ ਵਿਚ ਮਿਲੀਭੁਗਤ ਨਾਲ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਹੁਣ ਜਦੋਂ ਨਸ਼ੇ ਦੇ ਮਾਮਲੇ ਵਿਚ ਘਿਰ ਗਏ ਹਨ ਤਾਂ ਉਹ ਅਕਾਲੀ ਦਲ ਨੂੰ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੁਖਪਾਲ ਖਹਿਰਾ ਨੂੰ ਬਚਾਉਣ ਵਿਚ ਲੱਗੀ ਹੋਈ ਹੈ। ਦੂਜੇ ਪਾਸੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਤਾਂ ਸਿਰੇ ਦਾ ਗੱਪੀ ਹੈ, ਉਹ ਜਿਸ ਮਰਜ਼ੀ ਫਰੰਟ ‘ਤੇ ਉਸ ਨਾਲ ਬਹਿਸ ਕਰ ਲਵੇ।
Check Also
ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ
ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …