ਮੈਂ ਮਜੀਠੀਆ ਨੂੰ ਕਦੇ ਕਲੀਨ ਚਿੱਟ ਨਹੀਂ ਦਿੱਤੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਵਿਚ ਕਿਹਾ ਕਿ ਮੈਂ
ਕਦੇ ਨਹੀਂ ਕਿਹਾ ਕਿ ਬਿਕਰਮ ਮਜੀਠੀਆ ਖ਼ਿਲਾਫ ਸਬੂਤ ਨਹੀਂ ਹਨ। ਨਾ ਹੀ ਕਦੇ ਕਲੀਨ ਚਿੱਟ ਦਿੱਤੀ ਹੈ। ਕੈਪਟਨ ਨੇ ਕਿਹਾ ਕਿ ਮੈਂ ਚੋਣਾਂ ਤੋਂ ਪਹਿਲਾਂ ਮਜੀਠੀਆ ਨੂੰ ਅੰਦਰ ਦੇਣ ਦੀ ਗੱਲ ਵੀ ਨਹੀਂ ਕਹੀ।” ਉਨ੍ਹਾਂ ਕਿਹਾ ਕਿ ਮਜੀਠੀਆ ਵਿਰੁੱਧ ਇਲਜ਼ਾਮਾਂ ਦੀ ਜਾਂਚ ਈ.ਡੀ., ਨਾਰਕੋਟਿਕਸ ਬਿਊਰੋ ਤੇ ਡੀ.ਆਰ.ਆਈ. ਸਮੇਤ ਕਈ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਮਾਮਲਿਆਂ ਨੂੰ ਸਦਨ ਵਿੱਚ ਨਹੀਂ ਉਠਾਇਆ ਜਾਣਾ ਚਾਹੀਦਾ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …