ਕਿਹਾ, ਮਜੀਠੀਆ ਨੇ ਹਜ਼ਾਰਾਂ ਨੌਜਵਾਨਾਂ ਨੂੰ ਕੀਤਾ ਬਰਬਾਦ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਦੇ ਮਾਮਲੇ ਵਿੱਚ ਘਸੀਟਿਆ ਹੈ। ਅੱਜ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਤੇ ਅਸ਼ੀਸ਼ ਖੇਤਾਨ ਨੇ ਮਜੀਠੀਆ ‘ਤੇ ਗੰਭੀਰ ਦੋਸ਼ ਲਾਏ। ਇਸ ਮੌਕੇ ‘ਆਪ’ ਨੇ ਡਰੱਗਜ਼ ਮਾਮਲੇ ਦੀ ਜਾਂਚ ਕਰ ਰਹੀ ਏਜੰਸੀ ਈ.ਡੀ. ਦੇ ਕਈ ਦਸਤਾਵੇਜ਼ ਵੀ ਜਾਰੀ ਕੀਤੇ ਜਿਨ੍ਹਾਂ ਵਿੱਚ ਮਜੀਠੀਆ ਦਾ ਨਾਂ ਆਇਆ ਹੈ।
‘ਆਪ’ ਨੇ ਦਸਤਾਵੇਜ਼ ਮੀਡੀਆ ਨੂੰ ਜਾਰੀ ਕਰਦਿਆਂ ਕਿਹਾ ਕਿ ਇਨ੍ਹਾਂ ਰਿਪੋਰਟਾਂ ਨੂੰ ਕਦੇ ਵੀ ਹਾਈਕੋਰਟ ਸਾਹਮਣੇ ਪੇਸ਼ ਨਹੀਂ ਕੀਤਾ ਗਿਆ। ਪਾਰਟੀ ਨੇ ਇਲਜ਼ਾਮ ਲਾਇਆ ਕਿ ਇਨ੍ਹਾਂ ਦਸਤਾਵੇਜਾਂ ਵਿੱਚ ਮਜੀਠੀਆ ਦਾ ਨਾਂ ਸ਼ਰ੍ਹੇਆਮ ਦਰਜ ਹੈ ਪਰ ਪੁਲਿਸ ਨੇ ਉਨ੍ਹਾਂ ਨੂੰ ਹੱਥ ਤੱਕ ਨਹੀਂ ਪਾਇਆ। ‘ਆਪ’ ਨੇ ਦਾਅਵਾ ਕੀਤਾ ਕਿ ਪੁਲਿਸ ਨੇ 104 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਪਰ 105ਵੇਂ ਬਿਕਰਮ ਮਜੀਠੀਆ ਦੀ ਹਵਾ ਵੱਲ ਵੀ ਨਹੀਂ ਤੱਕਿਆ। ਉਨ੍ਹਾਂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਹੈ ਕਿ ਮਜੀਠੀਆ ਨੇ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਬਰਬਾਦ ਕਰ ਦਿੱਤਾ ਹੈ। ਅੱਜ ਤੋਂ ਮਜੀਠੀਆ ਦੇ ਜੇਲ੍ਹ ਜਾਣ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …