ਹੁਣ ਵਿਦਿਆਰਥੀਆਂ ਨੂੰ ਅਕਾਦਮਿਕ ਸੈਸ਼ਨ ਤੋਂ ਪਹਿਲਾਂ ਹੀ ਕਿਤਾਬਾਂ ਤੇ ਵਰਦੀਆਂ ਮਿਲਣਗੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਗਲੇ ਅਕਾਦਮਿਕ ਸੈਸ਼ਨ ਤੋਂ ਪਹਿਲਾਂ ਹੀ 28 ਫਰਵਰੀ ਤੱਕ ਕਿਤਾਬਾਂ ਤੇ ਵਰਦੀ ਮਿਲੇਗੀ। ਇਹ ਗੱਲ ਸਿੱਖਿਆ ਮੰਤਰੀ ਅਰੁਨਾ ਚੌਧਰੀ ਨੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਕਹੀ ਹੈ। ਚੇਤੇ ਰਹੇ ਕਿ ਪਿਛਲੇ ਸਮੇਂ ਦੌਰਾਨ ਇਹ ਵੱਡਾ ਮੁੱਦਾ ਬਣਿਆ ਸੀ ਤੇ ਸਰਕਾਰ ਦੀ ਇਸ ਮਾਮਲੇ ਵਿਚ ਨਮੋਸ਼ੀ ਹੋਈ ਸੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਇਸ ਵਾਰ ਵਿਦਿਆਰਥੀਆਂ ਨੂੰ ਸਮੇਂ ਤੋਂ ਪਹਿਲਾਂ ਪੁਸਤਕਾਂ ਤੇ ਵਰਦੀਆਂ ਦੇਣ ਉੱਪਰ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਪ੍ਰਾਇਮਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਕੇ ਕ੍ਰਾਂਤੀਕਾਰੀ ਕਦਮ ਉਠਾਇਆ ਹੈ। ਇਹ ਕਦਮ ਚੁੱਕਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਹੁਣ 3 ਤੋਂ 6 ਸਾਲ ਤੱਕ ਦੇ ਬੱਚੇ ਵੀ ਸਰਕਾਰੀ ਸਕੂਲਾਂ ਵਿੱਚ ਪ੍ਰੀ-ਪ੍ਰਾਇਮਰੀ ਕਲਾਸਾਂ ਵਿੱਚ ਦਾਖਲਾ ਲੈ ਸਕਣਗੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …