ਕਿਹਾ, ਆਰੂਸਾ ਆਲਮ ਦਾ ਪੰਜਾਬ ‘ਚ ਰੁਕਣਾ, ਦੇਸ਼ ਲਈ ਖਤਰਾ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਵਿਚ ਜਦੋਂ ਆਡੀਓ ਮਾਮਲੇ ਖਿਲਾਫ ਬੋਲ ਰਹੇ ਸਨ ਤਾਂ ਸੁਖਪਾਲ ਖਹਿਰਾ ਵੀ ਗੁੱਸੇ ਵਿਚ ਆ ਗਏ। ਇਸ ਤੋਂ ਬਾਅਦ ਖਹਿਰਾ ਨੇ ਕੈਪਟਨ ‘ਤੇ ਗੰਭੀਰ ਇਲਜ਼ਾਮ ਲਾਏ। ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਪੱਤਰਕਾਰ ਅਤੇ ਕੈਪਟਨ ਦੀ ਦੋਸਤ ਆਰੂਸਾ ਆਲਮ 7 ਮਹੀਨਿਆਂ ਤੱਕ ਕੈਪਟਨ ਦੀ ਸਰਕਾਰੀ ਰਿਹਾਇਸ਼ ਵਿਚ ਰੁਕੀ ਹੈ। ਖਹਿਰਾ ਨੇ ਇਸ ਨੂੰ ਦੇਸ਼ ਦੀ ਸੁਰੱਖਿਆ ਲਈ ਖਤਰਾ ਦੱਸਿਆ। ਗੁੱਸੇ ਵਿਚ ਆਏ ਸੁਖਪਾਲ ਖਹਿਰਾ ਨੇ ਸਰਕਾਰ ਦੇ ਹੋਰ ਮੰਤਰੀਆਂ ‘ਤੇ ਵੀ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਅਤੇ ਨਾਲ ਹੀ ਆਪਣੀ ਜਾਨ ਨੂੰ ਵੀ ਖਤਰਾ ਦੱਸਿਆ। ਇਸ ਤੋਂ ਬਾਅਦ ਕੈਪਟਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਕਾਰਨ ਇਹ ਇਜਲਾਸ ਸਹੀ ਢੰਗ ਨਾਲ ਨਹੀਂ ਚੱਲ ਸਕਿਆ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਐੱਸ. ਜੀ. ਪੀ. ਸੀ. ਦਾ ਨਵਾਂ ਪ੍ਰਧਾਨ ਬਣਨ ‘ਤੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਧਾਈ ਵੀ ਦਿੱਤੀ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …