ਵਿਰੋਧੀ ਧਿਰ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਕੇ ਸਦਨ ‘ਚੋਂ ਕੀਤਾ ਵਾਕ ਆਊਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਦੇ ਆਖਰੀ ਦਿਨ ਵੀ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ। ਸਦਨ ਵਿਚ ਗੈਰ ਕਾਨੂੰਨੀ ਮਾਈਨਿੰਗ ਅਤੇ ਰਾਜਾ ਭਈਆ ਦੇ ਮੁੱਦੇ ‘ਤੇ ਜ਼ੋਰਦਾਰ ਨਾਅਰੇਬਾਜ਼ੀ ਹੋਈ। ਸਿਰਫ ਇੰਨਾ ਹੀ ਨਹੀਂ, ਅਕਾਲੀ-ਭਾਜਪਾ ਮੈਂਬਰਾਂ ਨੇ ਇਸ ਤੋਂ ਬਾਅਦ ਵਾਕਆਊਟ ਕਰ ਦਿੱਤਾ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਸੁਖਪਾਲ ਖਹਿਰਾ ਦੇ ਮਾਮਲੇ ਵਿਚ ਸੀ. ਬੀ. ਆਈ. ਜਾਂਚ ਕਰਾਉਣ ਦੀ ਮੰਗ ਕੀਤੀ। ਇਸ ਤੋਂ ਬਾਅਦ ਸੁਖਪਾਲ ਖਹਿਰਾ, ਨਵਜੋਤ ਸਿੱਧੂ ਅਤੇ ਬ੍ਰਹਮ ਮੋਹਿੰਦਰਾ ਵਿਚਕਾਰ ਤਿੱਖੀ ਬਹਿਸ ਹੋਈ।
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਇਜਲਾਸ ਵਿਚ ਸਿਰਫ 2 ਹੀ ਮੀਟਿੰਗਾਂ ਰੱਖੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਅਜਿਹੇ ਵਾਅਦੇ ਨਹੀਂ ਕਰਨੇ ਚਾਹੀਦੇ ਸੀ, ਜਿਨ੍ਹਾਂ ਨੂੰ ਪੂਰਾ ਨਾ ਕੀਤਾ ਜਾ ਸਕੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …