9.2 C
Toronto
Friday, October 17, 2025
spot_img
Homeਪੰਜਾਬਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ, ਪ੍ਰੋ. ਬਡੂੰਗਰ ਦੀ ਹੋਈ...

ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ, ਪ੍ਰੋ. ਬਡੂੰਗਰ ਦੀ ਹੋਈ ਛੁੱਟੀ

ਵਿਰੋਧੀ ਉਮੀਦਵਾਰ ਅਮਰੀਕ ਸਿੰਘ ਸ਼ਾਹਪੁਰ ਨੂੰ ਮਿਲੀਆਂ ਸਿਰਫ 15 ਵੋਟਾਂ
ਅੰਮ੍ਰਿਤਸਰ/ਬਿਊਰੋ ਨਿਊਜ਼
ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਚੁਣ ਲਏ ਗਏ ਹਨ ਅਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਛੁੱਟੀ ਹੋ ਗਈ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਆਮ ਇਜਲਾਸ ਦੌਰਾਨ ਅਕਾਲੀ ਦਲ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨਿਆ। ਦੂਜੇ ਪਾਸੇ ਸੁਖਦੇਵ ਸਿੰਘ ਭੌਰ ਧੜੇ ਵੱਲੋਂ ਅਮਰੀਕ ਸਿੰਘ ਸ਼ਾਹਪੁਰ ਨੂੰ ਪ੍ਰਧਾਨਗੀ ਲਈ ਅੱਗੇ ਵਧਾਇਆ ਗਿਆ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਹੋਈ ਵੋਟਿੰਗ ‘ਚ ਕੁੱਲ 169 ਵੋਟਾਂ ਪਈਆਂ । ਜਿਸ ‘ਚੋਂ ਗੋਬਿੰਦ ਸਿੰਘ ਲੌਂਗੋਵਾਲ ਨੂੰ 154 ਵੋਟਾਂ ਪਈਆਂ। ਵਿਰੋਧੀ ਧੜੇ ਦੇ ਉਮੀਦਵਾਰ ਅਮਰੀਕ ਸਿੰਘ ਸ਼ਾਹਪੁਰ ਦੇ ਹਿੱਸੇ 15 ਵੋਟਾਂ ਹੀ ਆਈਆਂ। ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਅਹੁਦਿਆਂ ‘ਚ ਰਘੁਜੀਤ ਸਿੰਘ ਕਰਨਾਲ ਸੀਨੀਅਰ ਉਪ ਪ੍ਰਧਾਨ, ਹਰਪਾਲ ਸਿੰਘ ਜੱਲਾ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਦੇ ਅਹੁਦੇ ਲਈ ਗੁਰਬਚਨ ਸਿੰਘ ਕਰਮੂਵਾਲਾ ਚੁਣੇ ਗਏ। ਐਗਜ਼ੈਕਟਿਵ ਕਮੇਟੀ ‘ਚ ਸੱਜਣ ਸਿੰਘ ਬਜੂਮਾਨ, ਲਖਬੀਰ ਸਿੰਘ ਰੈਆਵਾਲਾ, ਗੁਰਤੇਜ ਸਿੰਘ ਤੇ ਪੰਥਕ ਫਰੰਟ ਵੱਲੋਂ ਪ੍ਰਧਾਨ ਦੇ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਅਮਰੀਕ ਸਿੰਘ ਸ਼ਾਹਪੁਰ ਵੀ ਐਗਜ਼ੈਕਟਿਵ ਕਮੇਟੀ ‘ਚ ਸ਼ਾਮਿਲ ਹਨ।
ਜ਼ਿਕਰਯੋਗ ਹੈ ਕਿ ਪ੍ਰੋ: ਕ੍ਰਿਪਾਲ ਸਿੰਘ ਬਡੂੰਗਰ ਜਿੱਥੇ ਆਪਣੀ ਪ੍ਰਧਾਨਗੀ ਬਚਾ ਨਹੀਂ ਸਕੇ ਉੱਥੇ ਇਹ ਪਦ ਦੀ ਚਾਹਵਾਨ ਬੀਬੀ ਜਗੀਰ ਕੌਰ ਤੋਂ ਹੀ ਲੌਂਗੋਵਾਲ ਦਾ ਨਾਂ ਪੇਸ਼ ਕਰਵਾਇਆ ਗਿਆ। ਇੰਝ ਅਕਾਲੀ ਦਲ ਬਾਦਲ ਪਰਿਵਾਰ ਦੇ ਆਸ਼ੀਰਵਾਦ ਨਾਲ ਰਸਮੀਂ ਵੋਟਾਂ ਪੈਣ ਦਾ ਪ੍ਰੋਗਰਾਮ ਚੱਲਿਆ ਤੇ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬਣ ਗਏ।

RELATED ARTICLES
POPULAR POSTS