ਚਾਰ ਵਿਅਕਤੀਆਂ ਵਲੋਂ ਦਿੱਤਾ ਗਿਆ ਸੀ ਕਤਲ ਨੂੰ ਅੰਜਾਮ
ਅੰਮ੍ਰਿਤਸਰ/ਬਿਊਰੋ ਨਿਊਜ਼
ਲੰਘੀ 30 ਅਕਤੂਬਰ ਨੂੰ ਅੰਮ੍ਰਿਤਸਰ ਵਿੱਚ ਹੋਏ ਹਿੰਦੂ ਨੇਤਾ ਵਿਪਨ ਸ਼ਰਮਾ ਦੇ ਕਤਲ ਮਾਮਲੇ ਵਿੱਚ ਸ਼ਾਮਲ ਮੁਲਜ਼ਮ ਵਿਸ਼ਾਲ ਨੂੰ ਪੁਲਿਸ ਨੇ ਉਸ ਦੇ ਇੱਕ ਹੋਰ ਸਾਥੀ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਜਦੋਂ ਵਿਪਨ ਸ਼ਰਮਾ ਦਾ ਕਤਲ ਹੋਇਆ ਸੀ, ਉਸ ਵੇਲੇ ਵਿਸ਼ਾਲ ਵੀ ਉੱਥੇ ਇੱਕ ਮੋਟਰਸਾਈਕਲ ‘ਤੇ ਮੌਜੂਦ ਸੀ। ਉਸ ਨੇ ਕਾਤਲਾਂ ਨੂੰ ਉੱਥੋਂ ਭਜਾਉਣ ਵਿੱਚ ਮਦਦ ਕੀਤੀ ਸੀ। ਦੂਜੇ ਗ੍ਰਿਫ਼ਤਾਰ ਮੁਲਜ਼ਮ ਕੁੰਵਰਬੀਰ ਸਿੰਘ ਉਰਫ ਕੈਮੀ ‘ਤੇ ਇਲਜ਼ਾਮ ਹੈ ਕਿ ਉਸ ਨੇ ਕਤਲ ਦੀ ਘਟਨਾ ਤੋਂ ਬਾਅਦ ਸ਼ੁਭਮ, ਸਾਰਜ ਤੇ ਗਿਫ਼ਟੀ ਨੂੰ ਪੰਜਾਬ ਤੋਂ ਬਾਹਰ ਭੇਜਣ ਵਿੱਚ ਮਦਦ ਕੀਤੀ ਸੀ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਐਸ.ਐਸ ਸ਼੍ਰੀਵਾਸਤਵ ਨੇ ਇਸ ਬਾਰੇ ਦੱਸਿਆ ਕਿ ਹਿੰਦੂ ਨੇਤਾ ਦੇ ਕਤਲ ਨੂੰ ਚਾਰ ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚ ਵਿਸ਼ਾਲ ਵੀ ਸ਼ਾਮਲ ਸੀ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …