ਕੋਈ ਵੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਹੋਇਆ ਬਚਾਅ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਚੰਡੀਗੜ੍ਹ ਸਮੇਤ ਉਤਰੀ ਭਾਰਤ ਦੇ ਕਈ ਇਲਾਕਿਆਂ ਵਿਚ ਭੂਚਾਲ ਦੇ ਹਲਕੇ ਜਿਹੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਸਮੇਤ ਦਫਤਰਾਂ ਵਿਚੋਂ ਬਾਹਰ ਸੜਕਾਂ ‘ਤੇ ਆ ਗਏ। ਪੰਜਾਬ ਵਿਚ ਇਸ ਭੂਚਾਲ ਦੀ ਤੀਬਰਤਾ 3.8 ਮਾਪੀ ਗਈ ਹੈ। ਇਹ ਭੂਚਾਲ ਸ਼ਾਮੀਂ 5. 15 ਵਜੇ ਆਇਆ। ਇਸ ਭੂਚਾਲ ਕਾਰਨ ਕਿਤੋਂ ਵੀ ਕੋਈ ਜਾਨੀ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਹੈ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …