ਐਨ ਕੇ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਬਣਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦਾ ਬਿਗਲ ਵੱਜ ਗਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪਿੜ ਵਿੱਚ ਕੁੱਦਣ ਲਈ ਤਿਆਰੀ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੀ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 6 ਹੋਰ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਜ਼ੀਰਕਪੁਰ ਤੋਂ ਵਿਧਾਇਕ ਐਨ.ਕੇ. ਸ਼ਰਮਾ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ ਤੇ ਪਰਮਜੀਤ ਸਿੰਘ ਲੱਖੇਵਾਲ ਨੂੰ ਜ਼ਿਲ੍ਹਾ ਰੂਪਨਗਰ ਦਾ ਪ੍ਰਧਾਨ ਬਣਾਇਆ ਗਿਆ ਹੈ। ਬਾਦਲ ਨੇ ਕੁਲਵੰਤ ਸਿੰਘ ਮੰਨਣ ਨੂੰ ਜਲੰਧਰ (ਸ਼ਹਿਰੀ), ਜਥੇਦਾਰ ਜਗੀਰ ਸਿੰਘ ਵਡਾਲਾ ਨੂੰ ਜ਼ਿਲ੍ਹਾ ਕਪੂਰਥਲਾ, ਰੋਹਿਤ ਕੁਮਾਰ ਮੋਂਟੂ ਵੋਹਰਾ ਨੂੰ ਫ਼ਿਰੋਜ਼ਪੁਰ (ਸ਼ਹਿਰੀ) ਤੇ ਕੁਲਵੰਤ ਸਿੰਘ ਕੀਤੂ ਨੂੰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਬਣਾ ਦਿੱਤਾ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …