ਅਦਾਲਤ ਨੇ ਮੁੜ ਜਾਰੀ ਕੀਤੇ ਸੰਮਨ
ਫ਼ਾਜ਼ਿਲਕਾ/ਬਿਊਰੋ ਨਿਊਜ਼
ਨਸ਼ਾ ਤਸਕਰੀ ਦੇ ਮਾਮਲੇ ਵਿੱਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਅੱਜ ਕੇਸ ਦੀ ਸੁਣਵਾਈ ਮੌਕੇ ਫ਼ਾਜ਼ਿਲਕਾ ਅਦਾਲਤ ਵਿੱਚ ਹਾਜ਼ਰ ਨਹੀਂ ਹੋਏ। ਵਧੀਕ ਸੈਸ਼ਨ ਜੱਜ ਸੰਦੀਪ ਸਿੰਘ ਜੋਸਨ ਨੇ ਸੁਖਪਾਲ ਸਿੰਘ ਖਹਿਰਾ ਤੇ ਉਸ ਦੇ ਪੀ.ਐਸ.ਓ. ਜੋਗਾ ਸਿੰਘ ਦੇ ਪੇਸ਼ ਨਾ ਹੋਣ ਦੀ ਸੂਰਤ ਵਿੱਚ ਇੱਕ ਵਾਰ ਮੁੜ ਤੋਂ ਸੰਮਨ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਉਨ੍ਹਾਂ ਨੂੰ ਪੇਸ਼ ਹੋਣ ਲਈ ਕਿਹਾ ਹੈ ਤੇ ਮਾਮਲੇ ਦੀ ਅਗਲੀ ਤਾਰੀਖ਼ 21 ਦਸੰਬਰ ਤੈਅ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੀ ਸਿਆਸਤ ਵਿੱਚ ਖਹਿਰਾ ਦੇ ਨਸ਼ਾ ਤਸਕਰੀ ਦਾ ਮੁੱਦਾ ਗਰਮਾਇਆ ਹੋਇਆ ਹੈ। ਖਹਿਰਾ ਤੇ ਸਿਮਰਜੀਤ ਬੈਂਸ ਇਸ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਲਈ ਪੰਜਾਬ ਦੇ ਰਾਜਪਾਲ ਤੇ ਹਾਈਕੋਰਟ ਤੇ ਚੀਫ਼ ਜਸਟਿਸ ਨੂੰ ਵੀ ਮਿਲ ਚੁੱਕੇ ਹਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …