ਵੋਟਾਂ ਮੰਗਣ ਲਈ ਡੇਰਾ ਸਿਰਸਾ ਜਾਂਦੇ ਰਹੇ ਹਨ ਲੌਂਗੋਵਾਲ
ਚੰਡੀਗੜ੍ਹ/ਬਿਊਰੋ ਨਿਊਜ਼
ਗੋਬਿੰਦ ਸਿੰਘ ਲੌਂਗੋਵਾਲ ਜਿਵੇਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 42ਵੇਂ ਪ੍ਰਧਾਨ ਬਣੇ ਇਸਦੇ ਨਾਲ ਹੀ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਇੱਕ ਪਾਸੇ ਤਾਂਤਾ ਲੱਗ ਗਿਆ ਤੇ ਦੂਜੇ ਪਾਸੇ ਉਨ੍ਹਾਂ ਲਈ ਨਿੰਦਕ ਕੁਮੈਂਟ ਸੋਸ਼ਲ ਮੀਡੀਆ ‘ਤੇ ਆਉਣ ਲੱਗ ਪਏ। ਚਰਚਾ ਅਜਿਹੀ ਹੋਣ ਲੱਗ ਪਈ ਕਿ ਭਾਈ ਹੁਣ ਤਾਂ ਡੇਰਾ ਪ੍ਰੇਮੀ ਵੀ ਪ੍ਰਧਾਨ ਬਣਨ ਲੱਗ ਪਏ”। ਚੇਤੇ ਰਹੇ ਕਿ ਡੇਰੇ ਸਿਰਸਾ ਵਿਖੇ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕਈ ਉਮੀਦਵਾਰ ਵੋਟਾਂ ਮੰਗਣ ਲਈ ਬਾਬੇ ਨੂੰ ਮੱਥਾ ਟੇਕਣ ਗਏ ਸਨ। ਡੇਰੇ ਜਾਣ ਵਾਲੇ ਅਕਾਲੀ ਆਗੂਆਂ ਵਿਚ ਗੋਬਿੰਦ ਸਿੰਘ ਲੌਂਗੋਵਾਲ ਵੀ ਮੁੱਢਲੀ ਕਤਾਰ ਵਿਚ ਸ਼ਾਮਲ ਸਨ। ਜ਼ਿਕਰਯੋਗ ਹੈ ਕਿ ਡੇਰਾ ਸਿਰਸਾ ਜਾ ਕੇ ਵੋਟਾਂ ਮੰਗਣ ਲਈ ਜਿਨ੍ਹਾਂ ਆਗੂਆਂ ਨੇ ਸੀਸ ਝੁਕਾਇਆ ਉਨ੍ਹਾਂ ਵਿਚ 21 ਅੰਮ੍ਰਿਤਧਾਰੀ ਆਗੂ ਸਨ ਜਿਨ੍ਹਾਂ ਨੂੰ ਤਨਖਾਹ ਲਗਾਈ ਸੀ, ਉਨ੍ਹਾਂ ਤਨਖਾਹੀਆ ਕਰਾਰ ਦਿੱਤੇ ਗਏ ਅਕਾਲੀ ਆਗੂਆਂ ਵਿਚ ਗੋਬਿੰਦ ਸਿੰਘ ਲੌਂਗੋਵਾਲ ਵੀ ਸਨ। ਇਸ ਸਭ ਦੇ ਉੱਲਟ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਮੀਡੀਆ ਸਾਹਮਣੇ ਦਾਅਵਾ ਕੀਤਾ ਕਿ ਉਹ ਮਾਲਵਾ ਪੱਟੀ ਵਿਚ ਡੇਰਾ ਸਿਰਸਾ ਦਾ ਪ੍ਰਭਾਵ ਖਤਮ ਕਰਨ ਲਈ ਧਰਮ ਪ੍ਰਚਾਰ ਦੀ ਲਹਿਰ ਚਲਾਉਣਗੇ ਤੇ ਸਿੱਖੀ ਨੂੰ ਮਜ਼ਬੂਤ ਕਰਨਗੇ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …