ਪੰਚਕੂਲਾ/ਬਿਊਰੋ ਨਿਊਜ਼ : ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ਦੀ ਹਵਾ ਖਾ ਰਹੇ ਰਾਮ ਰਹੀਮ ਦੀ ਮਾਂ ਨਸੀਬ ਕੌਰ ਕੋਲੋਂ ਵੀ ਪੁਲਿਸ ਪੁੱਛਗਿੱਛ ਕਰਨ ਦੀ ਤਿਆਰੀ ਵਿਚ ਹੈ। ਨਾਲ ਹੀ ਡੇਰੇ ਦੀ ਚੇਅਰਪਰਸਨ ਵਿਪਾਸਨਾ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ। ਪੁਲਿਸ ਦਾ ਦਾਅਵਾ ਹੈ ਕਿ ਵਿਪਾਸਨਾ ਪੰਚਕੂਲਾ ਵਿਚ ਹੋਈ ਹਿੰਸਾ ਦੀ ਸਾਜਿਸ਼ ਵਿਚ ਸ਼ਾਮਲ ਸੀ। ਜਦੋਂ ਕਿ ਰਾਮ ਰਹੀਮ ਦੀ ਮਾਂ ਨਸੀਬ ਕੌਰ ਨੂੰ ਵੀ ਇਸ ਬਾਰੇ ਪਤਾ ਸੀ। ਪੁਲਿਸ ਨੇ ਅਦਾਲਤ ਵਿਚ ਦੱਸਿਆ ਕਿ ਡੇਰੇ ਵਿਚ 17 ਅਗਸਤ ਨੂੰ ਮੀਟਿੰਗ ਕਰਕੇ ਪੰਚਕੂਲਾ ਹਿੰਸਾ ਦੀ ਸਾਜਿਸ਼ ਰਚੀ ਗਈ। ਇਹ ਸਾਰੀਆਂ ਗੱਲਾਂ ਹਨੀਪ੍ਰੀਤ ਦੇ ਕਬੂਲਨਾਮੇ ਵਿਚ ਸਾਹਮਣੇ ਆਈਆਂ ਹਨ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …