ਕੇਜਰੀਵਾਲ ਨੇ ਕਿਹਾ, ਸਰਕਾਰ ਨੂੰ ਡੇਗਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਖ਼ਤਰੇ ਵਿੱਚ ਹੈ। ਅਰੁਣਾਚਲ ਪ੍ਰਦੇਸ਼ ਤੇ ਉੱਤਰਾਖੰਡ ਵਿੱਚ ਵਾਪਰੇ ਸਿਆਸੀ ਘਟਨਾਕ੍ਰਮ ਮਗਰੋਂ ਕੇਜਰੀਵਾਲ ਸਰਕਾਰ ਦੀ ਪ੍ਰੇਸ਼ਾਨੀ ਵੀ ਵਧ ਗਈ ਹੈ। ਕੇਜਰੀਵਾਲ ਨੇ ਖਦਸ਼ਾ ਜ਼ਾਹਿਰ ਕੀਤਾ ਹੈ ਕਿ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਿੱਲੀ ਵਿੱਚ ਵੀ ਗੜਬੜੀ ਪੈਦਾ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੂੰ ਵੀ ਡੇਗਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਕੇਜਰੀਵਾਲ ਨੇ ਵਿਧਾਨ ਸਭਾ ਵਿੱਚ ਇਹ ਬਿਆਨ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਈ.ਬੀ. ਦੇ ਇੱਕ ਕਥਿਤ ਅਧਿਕਾਰੀ ਦੇ ਹਵਾਲੇ ਨਾਲ ਦਾਅਵਾ ਕੀਤਾ ਹੈ ਕਿ ਉੱਤਰਾਖੰਡ ਦੀ ਸਰਕਾਰ ਡੇਗਣ ਮਗਰੋਂ ਕੇਂਦਰ ਸਰਕਾਰ ਦਿੱਲੀ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ। ਉਨ੍ਹਾਂ ਨੇ ਇੱਥੋਂ ਤੱਕ ਦਾਅਵਾ ਕੀਤਾ ਕਿ 21 ਸੰਸਦੀ ਸਕੱਤਰਾਂ ਨੂੰ ਪਹਿਲਾਂ ਬਰਖਾਸਤ ਕੀਤਾ ਜਾਏਗਾ। ਇਸ ਤੋਂ ਬਾਅਦ 23 ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾਏਗੀ।
ਕੇਜਰੀਵਾਲ ਮੁਤਾਬਕ ਕਾਂਗਰਸ ਨੂੰ ਹੰਕਾਰ ਲੈ ਡੁੱਬਿਆ ਹੈ ਤੇ ਲੋਕਾਂ ਨੇ ਚੋਣਾਂ ਵਿੱਚ ਬਦਲਾ ਵੀ ਲੈ ਲਿਆ। ਹੁਣ ਉਹੀ ਹੰਕਾਰ ਭਾਜਪਾ ਵਿੱਚ ਆ ਗਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਰੁਣਾਚਲ ਪ੍ਰਦੇਸ਼ ਦੀ ਸਰਕਾਰ ਤੋੜੀ, ਹੁਣ ਉੱਤਰਾਖੰਡ ਸਰਕਾਰ ਨੂੰ ਝਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਗੈਰ ਖਰੀਦੋ-ਫਰੋਖਤ ਦੇ ਵਿਧਾਇਕ ਭਾਜਪਾ ਨਾਲ ਨਹੀਂ ਗਏ ਹੋਣਗੇ।
Check Also
ਅਦਾਕਾਰ ਅੱਲੂ ਅਰਜਨ 18 ਘੰਟੇ ਮਗਰੋਂ ਜੇਲ੍ਹ ਤੋਂ ਹੋਏ ਰਿਹਾਅ
ਕਿਹਾ : ਮੈਂ ਕਾਨੂੰਨ ਦੀ ਪਾਲਣਾ ਕਰਨ ਵਾਲਾ ਨਾਗਰਿਕ ਹਾਂ ਹੈਦਰਾਬਾਦ/ਬਿਊਰੋ ਨਿਊਜ਼ : ਫਿਲਮ ਪੁਸ਼ਪਾ-2 …