ਅੰਮ੍ਰਿਤਸਰ/ਬਿਊਰੋ ਨਿਊਜ਼ : ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਚੁਣ ਲਏ ਗਏ ਹਨ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਕਮੇਟੀ ਦੇ ਆਮ ਇਜਲਾਸ ਦੌਰਾਨ ਅਕਾਲੀ ਦਲ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਧਾਨਗੀ ਲਈ ਉਮੀਦਵਾਰ ਐਲਾਨਿਆ। ਦੂਜੇ ਪਾਸੇ ਸੁਖਦੇਵ ਸਿੰਘ ਭੌਰ ਧੜੇ ਵੱਲੋਂ ਅਮਰੀਕ ਸਿੰਘ ਸ਼ਾਹਪੁਰ ਨੂੰ ਪ੍ਰਧਾਨਗੀ ਲਈ ਅੱਗੇ ਵਧਾਇਆ ਗਿਆ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਲਈ ਹੋਈ ਵੋਟਿੰਗ ‘ਚ ਕੁੱਲ 169 ਵੋਟਾਂ ਪਈਆਂ । ਜਿਸ ‘ਚੋਂ ਗੋਬਿੰਦ ਸਿੰਘ ਲੌਂਗੋਵਾਲ ਨੂੰ 154 ਵੋਟਾਂ ਪਈਆਂ। ਵਿਰੋਧੀ ਧੜੇ ਦੇ ਉਮੀਦਵਾਰ ਅਮਰੀਕ ਸਿੰਘ ਸ਼ਾਹਪੁਰ ਦੇ ਹਿੱਸੇ 15 ਵੋਟਾਂ ਹੀ ਆਈਆਂ।
Check Also
ਟਰੰਪ ਨੇ ਭਾਰਤ ‘ਤੇ ਲਾਇਆ 27 ਫੀਸਦ ਜਵਾਬੀ ਟੈਕਸ
ਡੋਨਾਲਡ ਟਰੰਪ ਨੇ 2 ਅਪ੍ਰੈਲ 2025 ਦੇ ਦਿਨ ਨੂੰ ਮੁਕਤੀ ਦਿਵਸ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ : …