ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ‘ਤੇ ਕੱਢਿਆ ਗੁੱਸਾ
ਨਵੀਂ ਦਿੱਲੀ : ਦੀਪਿਕਾ ਪਾਦੂਕੋਣ ਤੇ ਸੰਜੇ ਲੀਲਾ ਭੰਸਾਲੀ ਦਾ ਸਿਰ ਕਲਮ ਕਰਨ ਵਾਲੇ ਨੂੰ 10 ਕਰੋੜ ਰੁਪਏ ਦੇਣ ਦਾ ਐਲਾਨ ਕਰਨ ਵਾਲੇ ਹਰਿਆਣਾ ਦੇ ਭਾਜਪਾ ਆਗੂ ਸੂਰਜ ਪਾਲ ਅੰਮੂ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅਸਤੀਫ਼ਾ ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਨੂੰ ਭੇਜ ਦਿੱਤਾ ਹੈ। ਸੂਰਜ ਪਾਲ ਅੰਮੂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੋਂ ਨਾਰਾਜ਼ ਸਨ। ਅਸਤੀਫ਼ਾ ਦੇਣ ਦੇ ਬਾਅਦ ਸੂਰਜ ਪਾਲ ਨੇ ਕਿਹਾ ਮੈਂ ਖੱਟਰ ਦੇ ਵਿਵਹਾਰ ਤੋਂ ਦੁਖੀ ਹਾਂ। ਉਸ ਨੇ ਕਿਹਾ ਕਿ ਭਾਜਪਾ ਵਿਚ ਇੰਨਾ ਘਮੰਡੀ ਮੁੱਖ ਮੰਤਰੀ ਕਦੀ ਨਹੀਂ ਦੇਖਿਆ। ਉਨ੍ਹਾਂ ਕਿਹਾ ਕਿ ਖੱਟਰ ਭਾਜਪਾ ਵਰਕਰਾਂ ਦੀ ਗੱਲ ਹੀ ਨਹੀਂ ਸੁਣਦੇ। ਫਿਰ ਵੀ ਉਨ੍ਹਾਂ ਕਿਹਾ ਕਿ ਉਹ ਭਾਜਪਾ ਵਿੱਚ ਸਾਧਾਰਨ ਵਰਕਰ ਦੇ ਰੂਪ ਵਿੱਚ ਕੰਮ ਕਰਦੇ ਰਹਿਣਗੇ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …