-4.8 C
Toronto
Wednesday, December 31, 2025
spot_img
Homeਪੰਜਾਬਅੰਮ੍ਰਿਤਸਰ 'ਚ ਕਾਂਗਰਸੀਆਂ ਦੀ ਖਾਨਾਜੰਗੀ ਖੁੱਲ੍ਹ ਕੇ ਆਈ ਸਾਹਮਣੇ

ਅੰਮ੍ਰਿਤਸਰ ‘ਚ ਕਾਂਗਰਸੀਆਂ ਦੀ ਖਾਨਾਜੰਗੀ ਖੁੱਲ੍ਹ ਕੇ ਆਈ ਸਾਹਮਣੇ

rajaਕੈਪਟਨ ਅਮਰਿੰਦਰ ਅਤੇ ਪ੍ਰਸ਼ਾਂਤ ਕਿਸ਼ੋਰ ਦੀ ਹਾਜ਼ਰੀ ਕਾਂਗਰਸੀ ਆਗੂ ਇਕ ਦੂਜੇ ਖਿਲਾਫ ਖੁੱਲ੍ਹ ਕੇ ਬੋਲੇ
ਅੰਮ੍ਰਿਤਸਰ/ਬਿਊਰੋ ਨਿਊਜ਼
ਕਾਂਗਰਸ ਅੰਦਰ ਖਾਨਾਜੰਗੀ ਬਰਕਰਾਰ ਹੈ। ਇਸ ਦੀ ਤਾਜ਼ਾ ਮਿਸਾਲ ਅੰਮ੍ਰਿਤਸਰ ਵਿੱਚ ਵੇਖਣ ਨੂੰ ਮਿਲੀ ਜਦੋਂ ਪਾਰਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੇ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਦੀ ਹਾਜ਼ਰੀ ਵਿੱਚ ਕਾਂਗਰਸੀ ਆਗੂ ਇੱਕ-ਦੂਜੇ ਖਿਲਾਫ਼ ਖੁੱਲ੍ਹ ਕੇ ਬੋਲਣ ਲੱਗੇ। ਦਰਅਸਲ ਅੱਜ ਕਾਂਗਰਸ ਪਾਰਟੀ ਵੱਲੋਂ ਅੰਮ੍ਰਿਤਸਰ ਦੇ ਇੱਕ ਹੋਟਲ ਵਿੱਚ ਕਾਂਗਰਸੀ ਵਰਕਰਾਂ ਤੇ ਲੀਡਰਾਂ ਦੇ ਸੁਝਾਅ ਜਾਣਨ ਲਈ ਸਮਾਗਮ ਕਰਵਾਇਆ ਗਿਆ ਸੀ। ਇਸ ਮੌਕੇ ਕਾਂਗਰਸ ਦੇ ਸੂਬਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਪਾਰਟੀ ਲਈ ਰਣਨੀਤੀ ਤਿਆਰ ਕਰਨ ਵਾਲੇ ਪ੍ਰਸ਼ਾਂਤ ਕਿਸ਼ੋਰ ਵੀ ਮੌਜੂਦ ਸਨ। ਪ੍ਰੋਗਰਾਮ ਦੀ ਸ਼ੁਰੂਆਤ ਹੁੰਦਿਆਂ ਹੀ ਕਾਂਗਰਸੀ ਵਰਕਰ ਇੱਕ-ਦੂਜੇ ਖਿਲਾਫ਼ ਦੋਸ਼ ਲਾਉਣ ਲੱਗੇ।
ਅਸਲ ਵਿੱਚ ਮਾਮਲਾ ਇਹ ਸੀ ਕਿ ਸ਼ਹਿਰ ਵਿੱਚ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਸਟੇਜ ‘ਤੇ ਕੈਪਟਨ ਅਮਰਿੰਦਰ ਸਿੰਘ, ਪ੍ਰਸ਼ਾਂਤ ਕਿਸ਼ੋਰ ਤੇ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਸ਼ਰਮਾ ਤੋਂ ਇਲਾਵਾ ਜ਼ਿਲ੍ਹੇ ਦੇ ਸ਼ਹਿਰੀ ਕਾਂਗਰਸ ਪ੍ਰਧਾਨ ਨੂੰ ਨਹੀਂ ਬਿਠਾਇਆ ਗਿਆ। ਕਾਂਗਰਸੀ ਵਰਕਰਾਂ ਵੱਲੋਂ ਰੌਲਾ ਪਾਉਣ ਤੋਂ ਬਾਅਦ ਕਾਂਗਰਸ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਰਾਜੀਵ ਭਗਤ ਸਟੇਜ ‘ਤੇ ਆਏ ਤੇ ਕੈਪਟਨ ਨਾਲ ਗੁੱਸਾ ਪ੍ਰਗਟਾਉਣ ਲੱਗੇ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਤੇ ਪ੍ਰਸ਼ਾਂਤ ਕਿਸ਼ੋਰ ਰਾਜੀਵ ਭਗਤ ਨੂੰ ਸਮਝਾਉਂਦੇ ਹੋਏ ਵੀ ਨਜ਼ਰ ਆਏ। ਬਾਅਦ ਵਿੱਚ ਭਗਤ ਨੂੰ ਸਟੇਜ ‘ਤੇ ਕੁਰਸੀ ਲਾ ਕੇ ਬਿਠਾਇਆ ਗਿਆ। ਹੁਣ ਸਭ ਤੋਂ ਅਹਿਮ ਗੱਲ ਇਹ ਹੈ ਕਿ ਕਾਂਗਰਸ ਨੂੰ ਪੰਜਾਬ ਵਿਧਾਨ ਸਭਾ ਚੋਣ ਜਿਤਾਉਣ ਦਾ ਦਾਅਵਾ ਕਰਨ ਵਾਲੇ ਪ੍ਰਸ਼ਾਂਤ ਕਿਸ਼ੋਰ ਕਾਂਗਰਸ ਦੀ ਆਪਸੀ ਫੁੱਟ ਨੂੰ ਕਿਸ ਤਰ੍ਹਾਂ ਖਤਮ ਕਰਨਗੇ।

RELATED ARTICLES
POPULAR POSTS