ਬਰੈਂਪਟਨ : 24 ਨਵੰਬਰ ਦਿਨ ਸ਼ੁੱਕਰਵਾਰ ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਤ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਭਾਗ ਲਿਆ । ਗੁਰੂ ਤੇਗ ਬਹਾਦਰ ਜੀ ਨੂੰ ਧਰਮ ਦੀ ਆਨ ਅਤੇ ਸ਼ਾਨ ਨੂੰ ਬਰਕਰਾਰ ਰੱਖਣ ਲਈ ਅਤੇ ਮਾਨਵੀ ਕਦਰਾਂ-ਕੀਮਤਾਂ ਨੂੰ ਬਚਾਉਣ ਲਈ, ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਕਦਮਾਂ ਤੇ ਚੱਲਦਿਆਂ ਸਿੱਖੀ ਦਾ ਜੈਕਾਰਾ ਬਣਕੇ ਆਏ ਗੁਰੂ ਤੇਗ ਬਹਾਦਰ ਜੀ ਦਾ ਨਾਮ ਲੋਕਾਈ ਵਿੱਚ ਸੂਰਜ ਵਾਂਗ ਚਮਕ ਰਿਹਾ ਹੈ, ਜਿਨ੍ਹਾਂ ਨੇ ਸਿਰਫ ਸਿੱਖੀ ਲਈ ਹੀ ਨਹੀਂ, ਬਲਕਿ ਸਮੁੱਚੀ ਮਾਨਵਤਾ ਲਈ ਕੁਰਬਾਨੀ ਦਿੱਤੀ। ‘ਜੋ ਸ਼ਰਨ ਆਵੈ ਤਿਸੁ ਕੰਠ ਲਾਵੈ’ ਦੇ ਮਹਾਂਵਾਕ ਨੂੰ ਦ੍ਰਿੜ ਕਰਵਾ ਕੇ ਇਹ ਵਿਸ਼ਵਾਸ ਦਿਵਾਇਆ ਕਿ ਗੁਰੂ ਜੀ ਦੇ ਦਰ ਤੋਂ ਕੋਈ ਵੀ ਕਦੇ ਮਾਯੂਸ ਨਹੀਂ ਪਰਤਣਗੇ । ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੇ ਨਾਲ-ਨਾਲ ਭਾਸ਼ਣ ਵਿੱਚ ਵੀ ਭਾਗ ਲਿਆ। ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਤੇ ਫਿਲਾਸਫੀ ਬਾਰੇ ਸਾਰੀਆਂ ਕਲਾਸਾਂ ਵਿੱਚ ਜਾਣਕਾਰੀ ਦਿੱਤੀ ਗਈ।
ਗੁਰੂ ਤੇਗ ਬਹਾਦਰ ਜੀ ਨੇ ਫਰਮਾਇਆ ਸੀ ‘ਭੈ ਕਾਹੂ ਕਉ ਦੇਤ ਨਹਿ ਨਹਿ ਭੈ ਮਾਨਤੁ ਆਨ॥’ ਇਸੇ ਹੀ ਲੀਹ ਤੇ ਤੁਰਦਿਆਂ ਵਿਦਿਆਰਥੀਆਂ ਨੇ ਐਂਟੀ ਬੁਲਿੰਗ ਵੀਕ 13 ਤੋਂ 17 ਨਵੰਬਰ ਤੱਕ ਮਨਾਇਆ ਜਿਸ ਦੌਰਾਨ ਵਿਦਿਆਰਥੀਆਂ ਨੇ ਗੁਰੂ ਜੀ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਜਿਓਣ ਦਾ ਪ੍ਰਣ ਕੀਤਾ। ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਵਿਖੇ ਜਿੱਥੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਯਕੀਨੀ ਬਣਾਇਆ ਜਾਂਦਾ ਹੈ ਉਸ ਦੇ ਨਾਲ ਹੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਤੇ ਵੀ ਪੂਰਾ ਜ਼ੋਰ ਦਿੱਤਾ ਜਾਂਦਾ ਹੈ।
Home / ਕੈਨੇਡਾ / ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …