-4.6 C
Toronto
Wednesday, December 3, 2025
spot_img
Homeਪੰਜਾਬਸੁਖਬੀਰ ਬਾਦਲ ਨੇ ਛੇ ਨਵੇਂ ਜ਼ਿਲ੍ਹੇ ਪ੍ਰਧਾਨਾਂ ਦੇ ਨਾਵਾਂ ਦਾ ਕੀਤਾ ਐਲਾਨ

ਸੁਖਬੀਰ ਬਾਦਲ ਨੇ ਛੇ ਨਵੇਂ ਜ਼ਿਲ੍ਹੇ ਪ੍ਰਧਾਨਾਂ ਦੇ ਨਾਵਾਂ ਦਾ ਕੀਤਾ ਐਲਾਨ

ਐਨ ਕੇ ਸ਼ਰਮਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਬਣਾਇਆ
ਚੰਡੀਗੜ੍ਹ : ਪੰਜਾਬ ‘ਚ ਨਗਰ ਨਿਗਮ ਚੋਣਾਂ ਦਾ ਬਿਗਲ ਵੱਜ ਗਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪਿੜ ਵਿੱਚ ਕੁੱਦਣ ਲਈ ਤਿਆਰ ਹਨ। ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੀ ਪਾਰਟੀ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ 6 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ 6 ਹੋਰ ਜ਼ਿਲ੍ਹਾ ਪ੍ਰਧਾਨਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਜ਼ੀਰਕਪੁਰ ਤੋਂ ਵਿਧਾਇਕ ਐਨ.ਕੇ. ਸ਼ਰਮਾ ਨੂੰ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ ਤੇ ਪਰਮਜੀਤ ਸਿੰਘ ਲੱਖੇਵਾਲ ਨੂੰ ਜ਼ਿਲ੍ਹਾ ਰੂਪਨਗਰ ਦਾ ਪ੍ਰਧਾਨ ਬਣਾਇਆ ਗਿਆ ਹੈ। ਬਾਦਲ ਨੇ ਕੁਲਵੰਤ ਸਿੰਘ ਮੰਨਣ ਨੂੰ ਜਲੰਧਰ (ਸ਼ਹਿਰੀ), ਜਥੇਦਾਰ ਜਗੀਰ ਸਿੰਘ ਵਡਾਲਾ ਨੂੰ ਜ਼ਿਲ੍ਹਾ ਕਪੂਰਥਲਾ, ਰੋਹਿਤ ਕੁਮਾਰ ਮੋਂਟੂ ਵੋਹਰਾ ਨੂੰ ਫ਼ਿਰੋਜ਼ਪੁਰ (ਸ਼ਹਿਰੀ) ਤੇ ਕੁਲਵੰਤ ਸਿੰਘ ਕੀਤੂ ਨੂੰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਬਣਾ ਦਿੱਤਾ ਹੈ।

RELATED ARTICLES
POPULAR POSTS