ਕਿਹਾ, ਮੋਦੀ ਨੂੰ ਕਰਦਾ ਹਾਂ ਪਸੰਦ, ਪਰ ਮੁਰੀਦ ਹਾਂ ਡਾ. ਮਨਮੋਹਨ ਸਿੰਘ ਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦਿੱਲੀ ਵਿਚ ਇਕ ਸਮਾਗਮ ਵਿਚ ਹਿੱਸਾ ਲੈਣ ਪਹੁੰਚੇ। ਜਦੋਂ ਓਬਾਮਾ ਨੂੰ ਪ੍ਰਧਾਨ ਮੰਤਰੀ ਮੋਦੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਬਾਰੇ ਵਿਚਾਰ ਰੱਖਣ ਲਈ ਕਿਹਾ ਤਾਂ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਹ ਪਸੰਦ ਕਰਦੇ ਹਨ, ਪਰ ਮੁਰੀਦ ਡਾ. ਮਨਮੋਹਨ ਸਿੰਘ ਦੇ ਹਨ। ਉਨ੍ਹਾਂ ਡਾ. ਮਨਮੋਹਨ ਸਿੰਘ ਦੇ ਭਾਰਤੀ ਅਰਥਚਾਰੇ ਨੂੰ ਆਧੁਨਿਕ ਬਣਾਉਣ ਵਿਚ ਪਾਏ ਯੋਗਦਾਨ ਦੀ ਜੰਮ ਕੇ ਪ੍ਰਸੰਸਾ ਕੀਤੀ। ਓਬਾਮਾ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਤੇ ਪ੍ਰਧਾਨ ਮੰਤਰੀ ਮੋਦੀ ਕਾਰਜਕਾਲ ਵਿਚਕਾਰ ਭਾਰਤ ਤੇ ਅਮਰੀਕਾ ਦੇ ਰਿਸ਼ਤੇ ਬਹੁਤ ਮਜ਼ਬੂਤੀ ਨਾਲ ਵਧੇ ਹਨ। ਓਬਾਮਾ ਨੇ ਕਿਹਾ ਕਿ ਨਰਿੰਦਰ ਮੋਦੀ ਤੇ ਡਾ. ਮਨਮੋਹਨ ਸਿੰਘ ਦੋਵੇਂ ਇਮਾਨਦਾਰ ਤੇ ਸਪਸ਼ਟ, ਸਰਲ ਹਨ ਅਤੇ ਦੋਵਾਂ ਨੇ ਆਪਣੇ ਦੇਸ਼ ਦੇ ਹਿੱਤ ਲਈ ਸਖ਼ਤ ਕਦਮ ਚੁੱਕੇ ਹਨ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …