ਇਨ੍ਹਾਂ ਹੱਤਿਆਵਾਂ ਦੇ ਤਾਰ ਵਿਦੇਸ਼ਾਂ ਨਾਲ ਜੁੜੇ ਹੋਣ ਦਾ ਖਦਸ਼ਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਪਿਛਲੇ ਦੋ ਸਾਲਾਂ ਵਿਚ ਧਾਰਮਿਕ ਸ਼ਖਸੀਅਤਾਂ ਦੀਆਂ ਹੱਤਿਆਵਾਂ ਦੀ ਜਾਂਚ ਹੁਣ ਪੰਜਾਬ ਸਰਕਾਰ ਨੇ ਰਾਸ਼ਟਰੀ ਜਾਂਚ ਏਜੰਸੀ ਤੋਂ ਕਰਾਉਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਹੱਤਿਆਵਾਂ ਦੇ ਤਾਰ ਕੌਮਾਂਤਰੀ ਪੱਧਰ ‘ਤੇ ਜੁੜੇ ਹੋਣ ਦੇ ਖਦਸ਼ੇ ਕਾਰਨ ਸਰਕਾਰ ਐੱਨਆਈਏ ਤੋਂ ਮਾਮਲਿਆਂ ਦੀ ਜਾਂਚ ਕਰਾਉਣਾ ਚਾਹੁੰਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਹੱਤਿਆਵਾਂ ਦੇ ਸਾਜ਼ਿਸ਼ਘਾੜੇ ਤੇ ਪੈਸਾ-ਧੇਲਾ ਮੁਹੱਈਆ ਕਰਵਾਉਣ ਵਾਲੇ ਯੂਕੇ, ਕੈਨੇਡਾ, ਇਟਲੀ ਆਦਿ ਦੇਸ਼ਾਂ ਤੋਂ ਕੰਮ ਕਰ ਰਹੇ ਸਨ, ਜਿਸ ਨਾਲ ਇਸ ਜਾਂਚ ਦਾ ਦਾਇਰਾ ਵਧਾਉਣਾ ਜ਼ਰੂਰੀ ਹੈ। ਇਸ ਫ਼ੈਸਲੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਉਹ ਅੱਗੇ ਇਨ੍ਹਾਂ ਮਾਮਲਿਆਂ ਦੀ ਆਗਾਮੀ ਜਾਂਚ ਲਈ ਮਾਮਲੇ ਦੀ ਸਾਰੀ ਸਮੱਗਰੀ ਐੱਨਆਈਏ ਦੇ ਹਵਾਲੇ ਕਰੇ। ਇਨ੍ਹਾਂ ਮਾਮਲਿਆਂ ਵਿਚ ਪੁਲਿਸ ਨੇ ਹਾਲ ਹੀ ਵਿਚ ਇੰਗਲੈਂਡ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਅਤੇ ਕੁਝ ਹੋਰਨਾਂ ਨੂੰ ਗ੍ਰਿਫਤਾਰ ਕੀਤਾ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …