ਫਾਜ਼ਿਲਕਾ ਅਦਾਲਤ ਵਲੋਂ ਜਾਰੀ ਸੰਮਨਾਂ ‘ਤੇ ਲਾਈ ਰੋਕ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਖਹਿਰਾ ਨੂੰ ਵੱਡੀ ਰਾਹਤ ਦਿੰਦੇ ਹੋਏ ਫ਼ਾਜਿਲਕਾ ਅਦਾਲਤ ਵੱਲੋਂ ਜਾਰੀ ਕੀਤੇ ਗਏ ਸੰਮਨਾਂ ‘ਤੇ ਰੋਕ ਲਗਾ ਦਿੱਤੀ ਹੈ। ਇਸ ਫ਼ੈਸਲੇ ਨੂੰ ਖਹਿਰਾ ਲਈ ਬਹੁਤ ਵੱਡੀ ਰਾਹਤ ਦੇ ਤੌਰ ‘ਤੇ ਦੇਖਿਆ ਜਾ ਰਿਹਾ ਹੈ। ਚੇਤੇ ਰਹੇ ਕਿ ਸੁਖਪਾਲ ਸਿੰਘ ਖਹਿਰਾ ਫ਼ਾਜਿਲਕਾ ਅਦਾਲਤ ਵਿਚ ਪੇਸ਼ ਨਹੀਂ ਹੋਏ ਸਨ ਤੇ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਬਣਾਈ ਗਈ। ਸੁਪਰੀਮ ਕੋਰਟ ਵੱਲੋਂ ਸੰਮਨਾਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਸੁਪਰੀਮ ਕੋਰਟ ਕੋਲੋਂ ਮਿਲੀ ਰਾਹਤ ਬਾਰੇ ਖਹਿਰਾ ਨੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੈ। ਖਹਿਰਾ ਨੇ ਲੰਘੇ ਕੱਲ੍ਹ ਵੀਰਵਾਰ ਨੂੰ ਫ਼ਾਜ਼ਿਲਕਾ ਅਦਾਲਤ ਵਿੱਚ ਪੇਸ਼ ਹੋਣਾ ਸੀ ਪਰ ਉਹ ਨਹੀਂ ਪਹੁੰਚੇ ਸਨ। ਇਸ ਲਈ ਅਦਾਲਤ ਨੇ ਮੁੜ ਸੰਮਨ ਜਾਰੀ ਕਰਦਿਆਂ ਉਨ੍ਹਾਂ ਨੂੰ 21 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਸੀ। ਹੁਣ ਸੁਪਰੀਮ ਕੋਰਟ ਨੇ ਇਨ੍ਹਾਂ ਸੰਮਨਾਂ ‘ਤੇ ਰੋਕ ਲਾ ਦਿੱਤੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …