ਪੈਟਰੋਲ, ਡੀਜ਼ਲ 10 ਰੁਪਏ ਅਤੇ ਬਿਜਲੀ 50 ਫੀਸਦੀ ਸਸਤੀ ਕਰਨ ਦਾ ਵਾਅਦਾ
ਅਹਿਮਦਾਬਾਦ/ਬਿਊਰੋ ਨਿਊਜ਼
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਤੋਂ ਪੰਜ ਦਿਨ ਪਹਿਲਾਂ ਕਾਂਗਰਸ ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ। ਕਾਂਗਰਸ ਨੇ ਇਸ ਨੂੰ ‘ਖੁਸ਼ ਰਹੇ ਗੁਜਰਾਤ, ਖੁਸ਼ਹਾਲ ਗੁਜਰਾਤ’ ਦਾ ਨਾਮ ਦਿੱਤਾ ਹੈ। ਇਸ ਵਿਚ ਕਾਂਗਰਸ ਪਾਰਟੀ ਨੇ ਕਿਸਾਨਾਂ ਦੇ ਕਰਜ਼ਾ ਮੁਆਫ ਕਰਨ ਦੀ ਗੱਲ ਵੀ ਕਹੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 10 ਰੁਪਏ ਘਟਾਉਣ ਅਤੇ ਬਿਜਲੀ 50 ਫੀਸਦੀ ਤੱਕ ਸਸਤੀ ਕਰਨ ਦਾ ਵਾਅਦਾ ਕੀਤਾ ਹੈ। ਚੇਤੇ ਰਹੇ ਕਿ ਭਾਰਤੀ ਜਨਤਾ ਪਾਰਟੀ ਨੇ ਹਾਲੇ ਤੱਕ ਆਪਣਾ ਚੋਣ ਮਨੋਰਥ ਪੱਤਰ ਜਾਰੀ ਨਹੀਂ ਕੀਤਾ ਹੈ। ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ 25 ਲੱਖ ਨੌਜਵਾਨਾਂ ਨੂੂੰ ਰੁਜ਼ਗਾਰ ਦਿਆਂਗੇ ਅਤੇ ਪੰਜ ਸਾਲਾਂ ਵਿਚ 25 ਲੱਖ ਲੋਕਾਂ ਨੂੰ ਘਰ ਵੀ ਬਣਾ ਕੇ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਬਹੁਤ ਵਾਅਦੇ ਕੀਤੇ ਸਨ ਅਤੇ ਪੰਜਾਬ ਵਿਚ ਸਰਕਾਰ ਵੀ ਬਣਾਈ, ਪਰ ਹਾਲੇ ਤੱਕ ਕੋਈ ਵੀ ਵਾਅਦਾ ਪੂਰਾ ਹੁੰਦਾ ਨਜ਼ਰ ਨਹੀਂ ਆਇਆ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …