Breaking News
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਕਿਹਾ, ਕਈ ਮਿਊਂਸਪਲ ਕਮੇਟੀਆਂ ‘ਚ ਹਾਲੇ ਤੱਕ ਨਹੀਂ ਪਹੁੰਚੀਆਂ ਵੋਟਰ ਸੂਚੀਆਂ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ‘ਚ ਕਿਹਾ ਗਿਆ ਵਿਰੋਧੀ ਉਮੀਦਵਾਰਾਂ ਨੂੰ ਵੋਟਰ ਸੂਚੀਆਂ ਅਤੇ ਐੱਨ.ਓ.ਸੀ. ਤੋਂ ਵਾਂਝਾ ਕਰਕੇ ਅਸਿੱਧੇ ਢੰਗ ਨਾਲ ਕਾਰਪੋਰੇਸ਼ਨ, ਮਿਉਂਸੀਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਾਸਤੇ ਨਾਮਜ਼ਦਗੀ ਪੱਤਰ ਭਰਨ ਤੋਂ ਰੋਕਿਆ ਜਾ ਰਿਹਾ ਹੈ। ਅਕਾਲੀ ਦਲ ਨੇ ਦੋਸ਼ੀ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਹੈਰਾਨੀ ਦੀ ਗੱਲ ਹੈ ਕਿ ਮਿਉਂਸੀਪਲ ਚੋਣਾਂ ਲਈ ਨਾਮਜ਼ਦਗੀਆਂ ਦਾ ਅਮਲ ਸ਼ੁਰੂ ਹੋ ਜਾਣ ਦੇ ਬਾਵਜੂਦ ਕਈ ਮਿਉਂਸੀਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਵਿੱਚ ਅਜੇ ਤਕ ਵੋਟਰ ਸੂਚੀਆਂ ਨਹੀਂ ਪਹੁੰਚੀਆਂ। ਉਨ੍ਹਾਂ ਕਿਹਾ ਕਿ ਕਈ ਮਿਉਂਸੀਪਲ ਕਮੇਟੀਆਂ ਵਿਖੇ ਉਮੀਦਵਾਰਾਂ ਨੂੰ ਸਿਆਸੀ ਕਾਰਨਾਂ ਕਰ ਕੇ ਐੱਨ.ਓ.ਸੀ. ਨਹੀਂ ਜਾਰੀ ਕੀਤੇ ਜਾ ਰਹੇ।

Check Also

ਮਾਘੀ ਮੇਲੇ ਮੌਕੇ ਸਿਆਸੀ ਕਾਨਫਰੰਸ ਦੌਰਾਨ ਬਾਗੀਆਂ ’ਤੇ ਖੂਬ ਵਰ੍ਹੇ ਸੁਖਬੀਰ ਸਿੰਘ ਬਾਦਲ

ਪ੍ਰਕਾਸ਼ ਸਿੰਘ ਬਾਦਲ ਨੂੰ ਫਖਰ ਏ ਕੌਮ ਪੁਰਸਕਾਰ ਵਾਪਸ ਦੇਣ ਦੀ ਕੀਤੀ ਗਈ ਅਪੀਲ ਸ੍ਰੀ …