0.9 C
Toronto
Wednesday, February 18, 2026
spot_img
Homeਪੰਜਾਬਮਜੀਠੀਆ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ 'ਚ ਮਿਲੀਭੁਗਤ ਦੇ ਲਾਏ ਇਲਜ਼ਾਮ

ਮਜੀਠੀਆ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ‘ਚ ਮਿਲੀਭੁਗਤ ਦੇ ਲਾਏ ਇਲਜ਼ਾਮ

ਕਿਹਾ, ਰਾਹੁਲ ਗਾਂਧੀ ਕਾਂਗਰਸ ਦੀ ਬੇੜੀ ਪਾਰ ਨਹੀਂ ਲਗਾ ਸਕਦੇ
‘ਆਪ’ ਆਗੂ ਸੰਜੇ ਸਿੰਘ ‘ਤੇ ਕੀਤੇ ਮਾਣਹਾਨੀ ਕੇਸ ‘ਚ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਹੋਏ ਮਜੀਠੀਆ
ਲੁਧਿਆਣਾ/ਬਿਊਰੋ ਨਿਊਜ਼
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਰਾਹੁਲ ਗਾਂਧੀ ਕਾਂਗਰਸ ਦੀ ਬੇੜੀ ਨੂੰ ਪਾਰ ਨਹੀਂ ਲਾ ਸਕਦੇ। ਮਜੀਠੀਆ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਜੇ ਸਿੰਘ ਉੱਤੇ ਕੀਤੇ ਮਾਣਹਾਨੀ ਦੇ ਕੇਸ ਦੀ ਪੇਸ਼ੀ ਉੱਤੇ ਪਹੁੰਚੇ ਸਨ। ਇਸ ਮੌਕੇ ਮਜੀਠੀਆ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵਾਂ ਨੂੰ ਨਿਸ਼ਾਨੇ ‘ਤੇ ਲਿਆ।
ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਮਿਲੀ ਭੁਗਤ ਦਾ ਪਤਾ ਇਸ ਗੱਲ ਤੋਂ ਲਗਦਾ ਹੈ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀ ਪੈਰਵੀ ਕਰਨ ਲਈ ਕਾਂਗਰਸ ਦਾ ਮਨੀਸ਼ ਤਿਵਾਰੀ ਸਾਹਮਣੇ ਆਉਂਦਾ ਹੈ। ਮਜੀਠੀਆ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਪਸ ਵਿੱਚ ਮਿਲੇ ਹੋਣ ਦਾ ਇਲਜ਼ਾਮ ਲਗਾਇਆ। ਖਹਿਰਾ ਸਬੰਧੀ ਮਜੀਠੀਆ ਨੇ ਕਿਹਾ ਕਿ ਇਹੀ ਖਹਿਰਾ ਪਹਿਲਾਂ ਕੈਪਟਨ ਅਮਰਿੰਦਰ ਦੀਆਂ ਤਾਰੀਫਾਂ ਕਰਦਾ ਹੁੰਦਾ ਸੀ।

RELATED ARTICLES
POPULAR POSTS