ਕੈਪਟਨ ਅਮਰਿੰਦਰ, ਨਵਜੋਤ ਸਿੱਧੂ ਅਤੇ ਮਨਪ੍ਰੀਤ ਬਾਦਲ ਨੇ ਦਿੱਤੀ ਵਧਾਈ
ਚੰਡੀਗੜ੍ਹ/ਬਿਊਰੋ ਨਿਊਜ਼
ਰਾਹੁਲ ਗਾਂਧੀ ਦੇ ਕਾਂਗਰਸ ਪ੍ਰਧਾਨ ਬਣਨ ਲਈ ਰਸਤਾ ਸਾਫ ਹੁੰਦਿਆਂ ਹੀ ਵਧਾਈ ਦੇ ਸੁਨੇਹੇ ਮਿਲਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਅਤੇ ਮਨਪ੍ਰੀਤ ਬਾਦਲ ਨੇ ਰਾਹੁਲ ਗਾਂਧੀ ਨੂੰ ਵਧਾਈ ਸੰਦੇਸ਼ ਭੇਜੇ ਹਨ।
ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅੰਦਾਜ਼ ਵਿਚ ਟਵੀਟ ‘ਤੇ ਰਾਹੁਲ ਗਾਂਧੀ ਨੂੰ ਵਧਾਈ ਦਿੰਦੇ ਹੋਏ ਲਿਖਿਆ, ”100 ਭੇਡਾਂ ਦੇ ਅੱਗੇ ਇਕ ਸ਼ੇਰ ਲਗਾਓ ਤਾਂ ਭੇਡਾਂ ਵੀ ਸ਼ੇਰ ਹੋ ਜਾਂਦੀਆਂ ਹਨ ਅਤੇ 100 ਸ਼ੇਰਾਂ ਦੇ ਅੱਗੇ ਇਕ ਭੇਡ ਲਗਾ ਦਿੱਤੀ ਜਾਵੇ ਤਾਂ ਸ਼ੇਰ ਢੇਰ ਹੋ ਜਾਂਦੇ ਹਨ। ਇਥੇ ਸ਼ੇਰ ਨਹੀਂ ਸਗੋਂ ਬੱਬਰ ਸ਼ੇਰ ਹੈ।” ਸਿੱਧੂ ਨੇ ਰਾਹੁਲ ਗਾਂਧੀ ਦੀ ਤੁਲਨਾ ਬੱਬਰ ਸ਼ੇਰ ਨਾਲ ਕੀਤੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8300 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਵਿਕਾਸ ਪ੍ਰੋਜੈਕਟਾਂ ਲਈ ਤਾਮਿਲਨਾਡੂ ਵਾਸੀਆਂ ਨੂੰ ਦਿੱਤੀ ਵਧਾਈ ਰਾਮੇਸ਼ਵਰਮ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ …