ਕਿਹਾ, ਬਾਦਸ਼ਾਹ ਦਾ ਬੇਟਾ ਬਾਦਸ਼ਾਹ ਬਣਦਾ ਹੈ ਤਾਂ ਇਹੀ ਹੈ ਔਰੰਗਜ਼ੇਬ ਦਾ ਰਾਜ
ਅਹਿਮਦਾਬਾਦ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਹਿਮਦਾਬਾਦ ਦੇ ਧਰਮਪੁਰ ਵਿਚ ਗੁਜਰਾਤ ਚੋਣਾਂ ਸਬੰਧੀ ਇਕ ਰੈਲੀ ਨੂੰ ਸੰਬੋਧਨ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਰਾਹੁਲ ਗਾਂਧੀ ਨੂੰ ਕਾਂਗਰਸ ਪਾਰਟੀ ਦਾ ਬਣਾਉਣ ਲਈ ਕਈ ਸਵਾਲ ਕੀਤੇ। ਉਨ੍ਹਾਂ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਣੀਸ਼ੰਕਰ ਅਈਅਰ ਦੇ ਉਸ ਸਵਾਲ ਦਾ ਜ਼ਿਕਰ ਕੀਤਾ, ਜਿਸ ਵਿਚ ਉਹਨਾਂ ਕਿਹਾ ਸੀ ਕਿ ਬਾਦਸ਼ਾਹ ਦਾ ਬੇਟਾ ਹੀ ਬਾਦਸ਼ਾਹ ਬਣਦਾ ਹੈ। ਇਸ ‘ਤੇ ਮੋਦੀ ਨੇ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਇਹੀ ਹੈ ਔਰੰਗਜ਼ੇਬ ਰਾਜ ਅਤੇ ਕਿਹਾ ਮੁਬਾਰਕ। ਇਸ ਤੋਂ ਬਾਅਦ ਮੋਦੀ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਲੋਕਾਂ ਨੂੰ ਵੰਡਣ ਦਾ ਕੰਮ ਕੀਤਾ ਹੈ। ਚੇਤੇ ਰਹੇ ਕਿ ਗੁਜਰਾਤ ਵਿਚ 9 ਅਤੇ 14 ਦਸੰਬਰ ਨੂੰ ਦੋ ਪੜਾਵਾਂ ਵਿਚ ਵੋਟਾਂ ਪੈਣੀਆਂ ਹਨ ਅਤੇ ਨਤੀਜਿਆਂ ਦਾ ਐਲਾਨ 18 ਦਸੰਬਰ ਨੂੰ ਹੋਣਾ ਹੈ।
Check Also
ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ ਕੁਮਾਰ ਦਾ ਦਿਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੁੱਖ ਦਾ ਇਜ਼ਹਾਰ ਮੁੰਬਈ/ਬਿਊਰੋ ਨਿਊਜ਼ ਉੱਘੇ ਅਦਾਕਾਰ ਤੇ ਫਿਲਮਸਾਜ਼ ਮਨੋਜ …