ਪ੍ਰਧਾਨਗੀ ਲਈ ਭਰਿਆ ਨਾਮਜ਼ਦਗੀ ਪੱਤਰ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਪ੍ਰਧਾਨ ਅਹੁਦੇ ਲਈ ਰਾਹੁਲ ਗਾਂਧੀ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਰਾਹੁਲ ਗਾਂਧੀ ਦਾ ਪਾਰਟੀ ਪ੍ਰਧਾਨ ਬਣਨਾ ਤੈਅ ਹੀ ਹੈ ਕਿਉਂਕਿ ਰਾਹੁਲ ਇਸ ਚੋਣ ਵਿਚ ਇਕਮਾਤਰ ਉਮੀਦਵਾਰ ਹੀ ਹਨ। ਚੇਤੇ ਰਹੇ ਕਿ ਸੋਨੀਆ ਗਾਂਧੀ 19 ਸਾਲਾਂ ਤੋਂ ਲਗਾਤਾਰ ਕਾਂਗਰਸ ਪਾਰਟੀ ਦੇ ਪ੍ਰਧਾਨ ਹਨ ਤੇ ਹੁਣ ਰਾਹੁਲ ਗਾਂਧੀ ਉਨ੍ਹਾਂ ਦੀ ਜਗ੍ਹਾ ਲੈਣਗੇ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੱਜ ਆਖਰੀ ਮਿਤੀ ਸੀ।
ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸਮੇਤ ਹੋਰਾਂ ਨੇ ਪਾਰਟੀ ਪ੍ਰਧਾਨ ਅਹੁਦੇ ਲਈ ਰਾਹੁਲ ਦੀ ਉਮੀਦਵਾਰੀ ਦਾ ਪ੍ਰਸਤਾਵ ਰੱਖਿਆ। ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਤੋਂ ਇਲਾਵਾ ਗੁਲਾਮ ਨਬੀ ਅਜ਼ਾਦ, ਏ.ਕੇ. ਐਂਟਨੀ, ਪੀ. ਚਿਦੰਬਰਮ, ਸੁਸ਼ੀਲ ਕੁਮਾਰ ਸ਼ਿੰਦੇ, ਕੈਪਟਨ ਅਮਰਿੰਦਰ ਸਿੰਘ, ਸ਼ੀਲਾ ਦੀਕਸ਼ਤ ਅਤੇ ਅਹਿਮਦ ਪਟੇਲ ਸਮੇਤ ਕਈਆਂ ਨੇ ਰਾਹੁਲ ਗਾਂਧੀ ਨੂੰ ਪ੍ਰਧਾਨ ਬਣਾਉਣ ਦੀ ਹਮਾਇਤ ‘ਚ ਦਸਤਖਤ ਕੀਤੇ ਸਨ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …