ਸੁਣਵਾਈ ਦੌਰਾਨ ਸੁਪਰੀਮ ਕੋਰਟ ‘ਚ ਹੋਇਆ ਜ਼ੋਰਦਾਰ ਹੰਗਾਮਾ
ਨਵੀਂ ਦਿੱਲੀ/ਬਿਊਰੋ ਨਿਊਜ਼
ਅਯੁੱਧਿਆ ਦੇ ਰਾਮ ਜਨਮ ਭੂਮੀ ਮਾਮਲੇ ਵਿਚ ਸੁਣਵਾਈ ਟਲ ਗਈ ਹੈ। ਹੁਣ 8 ਫਰਵਰੀ 2018 ਨੂੰ ਸੁਪਰੀਮ ਕੋਰਟ ਇਸ ‘ਤੇ ਅਗਲੀ ਸੁਣਵਾਈ ਕਰੇਗਾ। ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲਾ ਬੈਂਚ ਇਸ ਮਾਮਲੇ ‘ਤੇ ਸੁਣਵਾਈ ਕਰ ਰਿਹਾ ਹੈ। ਸੁਪਰੀਮ ਕੋਰਟ ਵਿਚ ਸ਼ੀਆ ਵਕਫ ਬੋਰਡ ਨੇ ਮੰਦਰ ਦਾ ਸਮਰਥਨ ਕੀਤਾ। ਉਥੇ ਸੂਨੀ ਵਕਫ ਬੋਰਡ ਦੇ ਵਕੀਲ ਕਪਿਲ ਸਿੱਬਲ ਨੇ ਸੁਪਰੀਮ ਕੋਰਟ ਦੇ ਸਾਹਮਣੇ ਇਲਾਹਾਬਾਦ ਹਾਈਕੋਰਟ ਵਿਚ ਪੇਸ਼ ਕੀਤੇ ਗਏ ਦਸਤਾਵੇਜ਼ਾਂ ਨੂੰ ਪੜ੍ਹਿਆ ਅਤੇ ਕਿਹਾ ਕਿ ਸਾਰੇ ਸਬੂਤ ਅਦਾਲਤ ਦੇ ਸਾਹਮਣੇ ਪੇਸ਼ ਨਹੀਂ ਕੀਤੇ ਗਏ। ਉਤਰ ਪ੍ਰਦੇਸ਼ ਦੀ ਪ੍ਰਤਨਿਧਤਾ ਕਰ ਰਹੇ ਐਡੀਸ਼ਨਲ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਪਿਲ ਸਿੱਬਲ ਦੇ ਸਾਰੇ ਦਾਅਵਿਆਂ ਨੂੰ ਗਲਤ ਦੱਸਿਆ। ਮਹਿਤਾ ਨੇ ਸੁਪਰੀਮ ਕੋਰਟ ਵਿਚ ਕਿਹਾ ਕਿ ਸਾਰੇ ਸਬੰਧਤ ਦਸਤਾਵੇਜ਼ ਅਤੇ ਜ਼ਰੂਰੀ ਕਾਪੀਆਂ ਜਮ੍ਹਾਂ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵਿਚ ਜ਼ੋਰਦਾਰ ਹੰਗਾਮਾ ਵੀ ਹੋਇਆ।
Check Also
ਰਾਹੁਲ ਗਾਂਧੀ ਨੇ ਸੰਸਦ ’ਚ ਨਾ ਬੋਲਣ ਦੇਣ ਦਾ ਲਗਾਇਆ ਗੰਭੀਰ ਆਰੋਪ
ਕਿਹਾ : ਵਿਰੋਧੀ ਧਿਰ ਦੇ ਸਵਾਲਾਂ ਦਾ ਵੀ ਨਹੀਂ ਦਿੱਤਾ ਜਾਂਦਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ …