ਸੁਪਰੀਮ ਕੋਰਟ ਜਾਣਗੇ ਬੈਂਸ ਭਰਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੁਧਿਆਣਾ ਨਗਰ ਨਿਗਮ ਨੂੰ ਚੋਣਾਂ ਕਰਾਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਚੋਣ ਸਬੰਧੀ ਨੋਟੀਫਿਕੇਸ਼ਨ 45 ਦਿਨਾਂ ਦੇ ਅੰਦਰ-ਅੰਦਰ ਜਾਰੀ ਕੀਤਾ ਜਾਵੇ। ਲੁਧਿਆਣਾ ਵਾਸੀ ਮਨਜੀਤ ਕੌਰ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਲੁਧਿਆਣਾ ਨਗਰ ਨਿਗਮ ਅਤੇ ਬਾਕੀ ਕਮੇਟੀਆਂ ਦੀਆਂ ਚੋਣਾਂ ਇਕੱਠੀਆਂ ਕਰਵਾਈਆਂ ਜਾਣ।
ਇਸੇ ਦੌਰਾਨ ਬਾਕੀ ਨਗਰ ਨਿਗਮ ਦੀਆਂ ਚੋਣਾਂ ਨਾਲ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਨਾ ਹੋਣ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਨੇ ਸੁਪਰੀਮ ਕੋਰਟ ਜਾਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੁਧਿਆਣਾ ਨਗਰ ਨਿਗਮ ਦੀ ਚੋਣ ਵੀ ਬਾਕੀ ਨਗਰ ਨਿਗਮ ਦੀਆਂ ਚੋਣਾਂ ਨਾਲ ਹੀ ਕਰਵਾਈ ਜਾਵੇ ਜਾਂ ਸਾਰੀਆਂ ਚੋਣਾਂ ਹੀ ਬਾਅਦ ਵਿਚ ਕਰਵਾਈਆਂ ਜਾਣ।
Check Also
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ
ਧਰਮ ਬਚਾਓ ਯਾਤਰਾ ਵਿਚ ਸ਼ਾਮਲ ਹੋਏ ਰਾਜਪਾਲ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ …