ਸਾਂਝੇ ਪੰਜਾਬ ਦੀ ਅਸੰਬਲੀ ਦਾ 10 ਸਾਲਾ ਰਿਕਾਰਡ ਪੰਜਾਬ ਲਿਆਂਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਇਤਿਹਾਸਕ ਦਸਤਾਵੇਜ਼ਾਂ ਵਿਚ ਹੁਣ ਦੇਸ਼ ਦੇ ਬਟਵਾਰੇ ਤੋਂ ਪਹਿਲਾਂ ਦੀ ਪੰਜਾਬ ਅਸੰਬਲੀ ਦੇ ਦਸਤਾਵੇਜ਼ ਵੀ ਸ਼ਾਮਲ ਹੋ ਗਏ ਹਨ। 1937 ਤੋਂ ਲੈ ਕੇ 1947 ਤੱਕ ਦੇ ਸਾਂਝੇ ਪੰਜਾਬ ਦੀ ਅਸੰਬਲੀ ਦੇ ਇਹ ਦਸਤਾਵੇਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਉਪਰਾਲਿਆਂ ਸਦਕਾ ਪਾਕਿਸਤਾਨ ਤੋਂ ਲਿਆਂਦੇ ਗਏ ਹਨ।
ਮਨਪ੍ਰੀਤ ਸਿੰਘ ਬਾਦਲ ਨੇ ਇਹ ਦਸਤਾਵੇਜ਼ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੂੰ ਸੌਂਪੇ ਤਾਂ ਕਿ ਇਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਦੀ ਲਾਇਬਰੇਰੀ ਵਿੱਚ ਰੱਖਿਆ ਜਾ ਸਕੇ। ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਹ ਦਸਤਾਵੇਜ਼ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਖੋਜ਼ਾਰਥੀਆਂ ਲਈ ਖੋਜ ਵਾਸਤੇ ਬਹੁਤ ਮਹੱਤਵਪੂਰਨ ਹਨ। ਇਸ ਮੌਕੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਇਨ੍ਹਾਂ ਇਤਿਹਾਸਕ ਦਸਤਾਵੇਜ਼ਾਂ ਨੂੰ ਭਵਿੱਖ ਵਿਚ ਆਨਲਾਈਨ ਵੀ ਕੀਤਾ ਜਾਵੇਗਾ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …