5.2 C
Toronto
Tuesday, October 28, 2025
spot_img
Homeਪੰਜਾਬਸੰਗਰੂਰ ਦੇ ਥਾਣਿਆਂ 'ਚ ਮੁੱਖ ਮੰਤਰੀ ਦੀ ਫੋਟੋ ਨਾਲ ਵਿਧਾਇਕ ਵਿਜੇਇੰਦਰ ਸਿੰਗਲਾ...

ਸੰਗਰੂਰ ਦੇ ਥਾਣਿਆਂ ‘ਚ ਮੁੱਖ ਮੰਤਰੀ ਦੀ ਫੋਟੋ ਨਾਲ ਵਿਧਾਇਕ ਵਿਜੇਇੰਦਰ ਸਿੰਗਲਾ ਦੀਆਂ ਫੋਟੋਆਂ ਵੀ ਲਗਾਈਆਂ, ਮਾਮਲਾ ਭਖਿਆ

ਸ਼੍ਰੋਮਣੀ ਅਕਾਲੀ ਦਲ ਨੇ ਤੁਰੰਤ ਜਾਂਚ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਸੰਗਰੂਰ ਦੇ ਦੋ ਥਾਣਿਆਂ ਵਿਚ ਪੰਜਾਬ ਦੇ ਮੁੱਖ ਮੰਤਰੀ ਦੇ ਨਾਲ-ਨਾਲ ਸਥਾਨਕ ਵਿਧਾਇਕ ਦੀਆਂ ਤਸਵੀਰਾਂ ਟੰਗਣ ਦੇ ਮਾਮਲੇ ਦੀ ਤੁਰੰਤ ਜਾਂਚ ਕਰਵਾਉਣ ਦੀ ਮੰਗ ਕੀਤੀ। ਡਾ. ਚੀਮਾ ਨੇ ਦੱਸਿਆ ਕਿ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਕੀਤੀ ਇਸ ਗੈਰ-ਕਾਨੂੰਨੀ ਹਰਕਤ ਦੀਆਂ ਸੋਸ਼ਲ ਮੀਡੀਆ ਉੱਤੇ ਵਾਈਰਲ ਹੋਈਆਂ ਤਸਵੀਰਾਂ ਮੁੱਖ ਸਕੱਤਰ ਨੂੰ ਵੀ ਭੇਜ ਦਿੱਤੀਆਂ ਗਈਆਂ ਹਨ। ਡਾ. ਚੀਮਾ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਸੰਗਰੂਰ ਦੇ ਥਾਣਾ ਸਦਰ ਅਤੇ ਸਿਟੀ ਅੰਦਰ ਐਸਐਚਓਜ਼ ਦੀ ਮੌਜੂਦਗੀ ਵਿਚ ਕਾਂਗਰਸੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੰਗਰੂਰ ਦੇ ਵਿਧਾਇਕ ਵਿਜੈਇੰਦਰ ਸਿੰਗਲਾ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।

RELATED ARTICLES
POPULAR POSTS