ਹੁਣ ਨਗਰ ਕੌਂਸਲ ਚੋਣਾਂ ਤੋਂ ਬਾਅਦ ਹੀ ਨਵੀਂ ਤਰੀਕ ਦਾ ਹੋਵੇਗਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਸਰਕਾਰ ਵਲੋਂ 14 ਦਸੰਬਰ ਤੋਂ ਪੰਜਾਬ ‘ਚ ਕਰਜ਼ਾ ਮੁਆਫੀ ਸਕੀਮ ਤਹਿਤ ਸ਼ੁਰੂ ਕੀਤਾ ਜਾਣ ਵਾਲਾ ਕੰਮ ਇਕ ਵਾਰ ਫਿਰ ਲਟਕ ਗਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਖੁਦ ਪਿਛਲੇ ਦਿਨੀਂ ਵਿਧਾਨ ਸਭਾ ਸੈਸ਼ਨ ਦੌਰਾਨ ਐਲਾਨ ਕੀਤਾ ਗਿਆ ਸੀ ਕਿ 14 ਦਸੰਬਰ ਤੋਂ ਕਰਜ਼ਾ ਮੁਆਫੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਚ ਪੱਧਰੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਪ੍ਰੋਗਰਾਮ ਫਿਲਹਾਲ ਕੁਝ ਸਮੇਂ ਲਈ ਅੱਗੇ ਪਾਉਣ ਦਾ ਫੈਸਲਾ ਸਰਕਾਰ ਵਲੋਂ ਕੀਤਾ ਗਿਆ ਹੈ। ਉੱਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਗਰ ਨਿਗਮ ਚੋਣਾਂ ਕਾਰਨ ਕਰਜ਼ਾ ਮੁਆਫੀ ਦਾ ਕੰਮ ਮੁਲਤਵੀ ਕੀਤਾ ਗਿਆ ਹੈ। ਚੋਣਾਂ ਖਤਮ ਹੋਣ ਤੋਂ ਬਾਅਦ ਹੀ ਮੁੜ ਨਵੀਂ ਤਰੀਕ ਦਾ ਐਲਾਨ ਹੋਵੇਗਾ।
Check Also
ਚੰਡੀਗੜ੍ਹ ’ਚ ਕਰੋਨਾ ਪਾਜ਼ੇਟਿਵ ਮਰੀਜ਼ ਦੀ ਇਲਾਜ ਦੌਰਾਨ ਮੌਤ
ਯੂਪੀ ਦੇ ਫ਼ਿਰੋਜ਼ਾਬਾਦ ਨਾਲ ਸਬੰਧਤ ਮਰੀਜ਼ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਕੀਤਾ ਗਿਆ ਸੀ ਤਬਦੀਲ ਚੰਡੀਗੜ੍ਹ/ਬਿਊਰੋ …