24.8 C
Toronto
Friday, July 24, 2026
spot_img
Homeਭਾਰਤਅਗਲੇ ਹਫਤੇ ਵਿਆਹ ਦੇ ਬੰਧਨ 'ਚ ਬੱਝਣਗੇ ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ

ਅਗਲੇ ਹਫਤੇ ਵਿਆਹ ਦੇ ਬੰਧਨ ‘ਚ ਬੱਝਣਗੇ ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ

ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਫਿਲਮ ਅਭਿਨੇਤਰੀ ਅਨੁਸ਼ਕਾ ਸ਼ਰਮਾ ਅਗਲੇ ਹਫਤੇ ਵਿਆਹ ਬੰਧਨ ‘ਚ ਬੱਝਣ ਜਾ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦਾ ਵਿਆਹ ਇਟਲੀ ‘ਚ ਹੋਵੇਗਾ। ਹਾਲ ਹੀ ਵਿਚ ਕੋਹਲੀ ਨੇ ਕ੍ਰਿਕਟ ਖੇਡਣ ਤੋਂ ਕੁਝ ਦਿਨਾਂ ਦੀ ਛੁੱਟੀ ਵੀ ਲਈ ਹੈ। ਹਾਲੇ ਤੱਕ ਕਿਸੇ ਵੀ ਬਾਹਰੀ ਮਹਿਮਾਨਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ। ਵਿਆਹ ਸਮਾਗਮ ‘ਚ ਦੋਵਾਂ ਪਰਿਵਾਰਾਂ ਦੇ ਮੈਂਬਰ ਸ਼ਾਮਲ ਹੋਣਗੇ। ਹਾਲਾਂਕਿ ਅਨੁਸ਼ਕਾ ਸ਼ਰਮਾ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਅਜਿਹਾ ਕੁਝ ਨਹੀਂ ਹੈ।

RELATED ARTICLES
POPULAR POSTS