ਪਿਛਲੇ ਦਿਨੀਂ ਵੀਡੀਓ ਹੋਇਆ ਸੀ ਵਾਇਰਲ
ਜਲੰਧਰ/ਬਿਊਰੋ ਨਿਊਜ਼
ਪਰਿਵਾਰ ਦੀ ਰੋਜ਼ੀ ਰੋਟੀ ਚਲਾਉਣ ਲਈ ਸਾਊਦੀ ਅਰਬ ਗਈ ਜਲੰਧਰ ਨੇੜਲੇ ਕਸਬਾ ਗੋਰਾਇਆ ਦੀ ਸੋਨੀਆ ਨਾਮ ਦੀ ਮਹਿਲਾ ਦਾ ਪਿਛਲੇ ਦਿਨੀ ਇਕ ਵੀਡੀਓ ਵਾਇਰਲ ਹੋਇਆ ਸੀ। ਵੀਡੀਓ ਵਿਚ ਸੋਨੀਆ ਨੇ ਦੱਸਿਆ ਕਿ ਉਸ ਨੂੰ ਇਕ ਕਮਰੇ ਵਿਚ ਬੰਦ ਕੀਤਾ ਹੋਇਆ ਹੈ ਅਤੇ ਉਸ ਨੂੰ ਬਾਹਰ ਨਹੀਂ ਜਾਣ ਦਿੱਤਾ ਜਾਂਦਾ। ਉਸ ਨੇ ਸਰਕਾਰ ਨੂੰ ਗੁਹਾਰ ਲਗਾਈ ਸੀ ਕਿ ਕਿਸੇ ਤਰੀਕੇ ਨਾਲ ਉਸ ਨੂੰ ਵਾਪਸ ਲਿਆਂਦਾ ਜਾਵੇ। ਹੁਣ ਵਿਦੇਸ਼ ਮੰਤਰਾਲੇ ਦੀ ਮੱਦਦ ਨਾਲ ਸੋਨੀਆ ਵਾਪਸ ਪਰਤ ਆਈ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਇਹ ਮਾਮਲਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਤੱਕ ਪਹੁੰਚਿਆ ਸੀ। ਇਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਸੋਨੀਆ ਨੂੰ ਵਾਪਸ ਪੰਜਾਬ ਲਿਆਂਦਾ ਜਾ ਸਕਿਆ ਹੈ।
Check Also
ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ
ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ …