Breaking News
Home / ਪੰਜਾਬ / ਸ਼ਹੀਦ ਪਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

ਸ਼ਹੀਦ ਪਲਵਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ

ਮਾਪਿਆਂ ਦਾ ਕਹਿਣਾ, ਸਾਨੂੰ ਆਪਣੇ ਪੁੱਤਰ ਦੀ ਸ਼ਹਾਦਤ ‘ਤੇ ਮਾਣ
ਗੁਰਦਾਸਪੁਰ/ਬਿਊਰੋ ਨਿਊਜ਼
ਸ੍ਰੀਨਗਰ ਵਿਚ ਸ਼ਹੀਦ ਹੋਏ ਸਿੱਖ ਜਵਾਨ ਪਲਵਿੰਦਰ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਉਸਦੇ ਪਿੰਡ ਰਾਇ ਚੱਕ ਜ਼ਿਲ੍ਹਾ ਗੁਰਦਾਸਪੁਰ ‘ਚ ਕੀਤਾ ਗਿਆ। ਜਿੱਥੇ ਸ਼ਹੀਦ ਦੀ ਮਾਂ ਨੇ ਆਪਣੇ ਪੁੱਤਰ ਦੀ ਅਰਥੀ ਨੂੰ ਮੋਢਾ ਦਿੱਤਾ ਉੱਥੇ ਉਨ੍ਹਾਂ ਦੀ ਧੀ ਤੇ ਪੁੱਤਰ ਨੇ ਸਲਾਮੀ ਦਿੱਤੀ। ਪਲਵਿੰਦਰ ਦੇ ਮਾਪਿਆਂ ਨੇ ਭਾਵੁਕ ਹੁੰਦਿਆਂ ਕਿਹਾ, “ਸਾਨੂੰ ਆਪਣੇ ਪੁੱਤਰ ਦੀ ਸ਼ਹਾਦਤ ‘ਤੇ ਮਾਣ ਹੈ। ਸ੍ਰੀਨਗਰ ਤੋਂ 50 ਕਿਲੋਮੀਟਰ ਦੀ ਦੂਰੀ ‘ਤੇ ਖੰਨੇਵਾਲ ਵਿਚ ਮੁਕਾਬਲੇ ਦੌਰਾਨ ਗੁਰਦਾਸਪੁਰ ਦੇ ਪਿੰਡ ਰਾਇ ਚੱਕ ਦੇ ਰਹਿਣ ਵਾਲਾ ਹੌਲਦਾਰ ਪਲਵਿੰਦਰ ਸਿੰਘ ਸ਼ਹੀਦ ਹੋ ਗਿਆ ਸੀ। ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਹੋਰ ਪ੍ਰਸਾਸ਼ਨਿਕ ਅਧਿਆਰੀ ਵੀ ਮੌਜੂਦ ਰਹੇ। ਬਾਜਵਾ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀਆਂ ਸਰਕਾਰੀ ਸਹੂਲਤਾਂ ਦਿੱਤੀਆਂ ਜਾਣਗੀਆਂ।

Check Also

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤਿ੍ਰਪੁਰਾ ਅਤੇ ਮਿਜ਼ੋਰਮ ਦੇ ਰਾਜਪਾਲ

ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …