ਬਾਘਾ ਪੁਰਾਣਾ, ਮੱਲਾਂਵਾਲਾ, ਮੱਖੂ ਅਤੇ ਘਨੌਰ ਦੀ ਚੋਣ ਨਵੇਂ ਸਿਰਿਓਂ ਕਰਵਾਓ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨਰ ਤੋਂ ਬਾਘਾ ਪੁਰਾਣਾ, ਮੱਲਾਂਵਾਲਾ, ਮੱਖੂ ਤੇ ਘਨੌਰ ਦੀ ਚੋਣ ਰੱਦ ਕਰਕੇ ਨਵੇਂ ਸਿਰਿਉਂ ਕਰਵਾਉਣ ਦੀ ਮੰਗ ਕੀਤੀ ਹੈ। ਅਕਾਲੀ ਦਲ ਨੇ ਚੋਣ ਕਮਿਸ਼ਨਰ ਨੂੰ ਲਿਖਿਆ ਹੈ ਕਿ ਜਦੋਂ ਤੋਂ ਪੰਜਾਬ ਵਿੱਚ ਮਿਉਂਸਪਲ ਕਮੇਟੀਆਂ ਦੀਆਂ ਚੋਣਾਂ ਦਾ ਐਲਾਨ ਕੀਤਾ ਗਿਆ ਹੈ, ਉਸ ਦਿਨ ਤੋਂ ਹੀ ਹੁਕਮਰਾਨ ਕਾਂਗਰਸ ਪਾਰਟੀ ਦੇ ਦਬਾਅ ਹੇਠ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰਾਂ ‘ਤੇ ਝੂਠੇ ਪਰਚੇ ਦਰਜ ਹੋ ਰਹੇ ਹਨ। ਨਗਰ ਪੰਚਾਇਤ ਘਨੌਰ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਕਾਂਗਰਸੀ ਵਰਕਰਾਂ ਵੱਲੋਂ ਪਾੜ ਦਿੱਤੇ ਗਏ। ਉੱਥੇ ਮੌਕੇ ‘ਤੇ ਮੌਜ਼ੂਦ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨਾਲ ਵੀ ਬਦਸਲੂਕੀ ਕੀਤੀ ਗਈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਕਾਂਗਰਸ ਦੀ ਧੱਕੇਸ਼ਾਹੀ ਨੂੰ ਰੋਕੇ ਤੇ ਬਾਘਾ ਪੁਰਾਣਾ, ਮੱਲਾਂਵਾਲਾ, ਮੱਖੂ ਤੇ ਘਨੌਰ ਦੀ ਚੋਣ ਪ੍ਰਕ੍ਰਿਆ ਤੁਰੰਤ ਰੱਦ ਕਰਕੇ ਨਵੇਂ ਸਿਰੇ ਤੋਂ ਚੋਣ ਕਰਵਾਈ ਜਾਵੇ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …